- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਬਾਬਾ ਫਰੀਦ ਮੈਡੀਕਲ ਦੇ ਵਿਦਿਆਰਥੀ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਸ੍ਰੀ ਸੋਨੀ ਨੇ ਵਿਛੜੀ ਹੋਈ ਆਤਮਾ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।ਡਾ. ਅੰਕਿਤ ਦੀ ਬੀਤੇ ਦਿਨੀ ਕੋਵਿਡ ਮਰੀਜਾਂ ਦੀ ਦੇਖਭਾਲ ਦੌਰਾਨ ਕੋਰੋਨਾ ਇਨਫੇਕਟਿਡ ਹੋਣ ਕਾਰਨ ਮੌਤ ਹੋ ਗਈ ਸੀ। ਡਾਕਟਰ ਅੰਕਿਤ ਨੇ ਐਮ.ਬੀ.ਬੀ.ਐਸ, ਪਟਿਆਲਾ ਮੈਡੀਕਲ ਕਾਲਜ ਤੋਂ ਕੀਤੀ ਸੀ ਅਤੇ ਮੌਜੂਦਾ ਸਮੇਂ ਵਿਚ ਉਹ ਬਾਬਾ ਫਰੀਦ ਮੈਡੀਕਲ ਕਾਲਜ, ਫਰੀਦਕੋਟ ਤੋਂ ਸਰਜਰੀ ਵਿਚ ਐਮ.ਡੀ. ਕਰ ਰਹੇ ਸਨ। ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਸੰਸਕਾਰ ਮੌਕੇ ਡਾ. ਅਵਨੀਸ਼ ਕੁਮਾਰ, ਡਾਇਰੈਕਟਰ, ਡਾਕਟਰੀ ਸਿੱਖਿਆ ਤੇ ਖੋਜ ਵਿਭਾਗ, ਪੰਜਾਬ, ਡਾ. ਆਕਾਸਦੀਪ ਅਗਰਵਾਲ ਅਤੇ ਸਿਵਲ ਸਰਜਨ ਪਟਿਆਲਾ ਵੱਲੋਂ ਸ਼ਿਰਕਤ ਕੀਤੀ ਗਈ।


