- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡਾਨ ਨੂੰ ਹਰਾ ਕੇ ਸ੍ਰੀਕਾਂਤ ਡੈਨਮਾਰਕ ਓਪਨ ਦੇ ਅਗੜੇ ਗੇੜ ’ਚ
ਓਡੈਂਸੇ – ਕਿਦੰਬੀ ਸ੍ਰੀਕਾਂਤ ਨੇ ਆਪਣੇ ਕਰੀਅਰ ਵਿੱਚ ਦੂਜੀ ਵਾਰ ਲਿਨ ਡਾਨ ਨੂੰ ਹਰਾ ਕੇ ਡੈਨਮਾਰਕ ਓਪਨ ਬੈਡਮਿੰਟਨ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਈ ਹੈ, ਜਿੱਥੇ ਉਸ ਦਾ ਸਾਹਮਣਾ ਹਮਵਤਨ ਸਮੀਰ ਵਰਮਾ ਨਾਲ ਹੋਵੇਗਾ। ਵਿਸ਼ਵ ਵਿੱਚ ਛੇਵੇਂ ਨੰਬਰ ਦੇ ਖਿਡਾਰੀ ਸ੍ਰੀਕਾਂਤ ਨੇ ਪੁਰਸ਼ ਸਿੰਗਲਜ਼ ਵਿੱਚ 14ਵੇਂ ਨੰਬਰ ਦੇ ਡਾਨ ਤੋਂ ਦੂਜੇ ਗੇੜ ਦੇ ਮੈਚ ਵਿੱਚ ਪਹਿਲੀ ਗੇਮ ਹਾਰਨ ਮਗਰੋਂ ਵਾਪਸੀ ਕਰਕੇ 18-21, 21-17, 21-16 ਨਾਲ ਜਿੱਤ ਦਰਜ ਕੀਤੀ। ਦੋ ਵਾਰ ਦੇ ਓਲੰਪਿਕ ਸੋਨ ਤਗ਼ਮਾ ਜੇਤੂ ਅਤੇ ਪੰਜ ਵਾਰ ਦੇ ਵਿਸ਼ਵ ਚੈਂਪੀਅਨ ਡਾਨ ਵਿੱਚ ਹੁਣ ਪਹਿਲਾਂ ਵਾਲੀ ਲੈਅ ਨਹੀਂ ਰਹੀ, ਪਰ ਫਿਰ ਵੀ ਉਸ ਨੂੰ ਮਜ਼ਬੂਤ ਖਿਡਾਰੀ ਮੰਨਿਆ ਜਾਂਦਾ ਹੈ। ਸ੍ਰੀਕਾਂਤ ਅਤੇ ਡਾਨ ਵਿਚਾਲੇ ਇਹ ਪੰਜਵਾਂ ਮੁਕਾਬਲਾ ਸੀ।


