- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੀ.ਸੀ. ਜਲੰਧਰ ਵੱਲੋਂ ਏ.ਐਨ.ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ‘ਚ ਕੇ.ਜੀ. ਵਿੰਗ ਦਾ ਉਦਘਾਟਨ
ਜਲੰਧਰ – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਏ.ਐਨ.ਸੀਨੀਅਰ ਸੈਕੰਡਰੀ ਸਕੂਲ ਨਕੋਦਰ ਰੋਡ ਵਿਖੇ ਕੇ.ਜੀ.ਵਿੰਗ ਦਾ ਉਦਘਾਟਨ ਕੀਤਾ ਗਿਆ। ਸ੍ਰੀ ਸ਼ਰਮਾ ਜਿਨਾਂ ਦੇ ਨਾਲ ਟਰੱਸਟ ਦੇ ਮੈਂਬਰ ਗੁਰਜੋਤ ਕੌਰ, ਸੀਮਾ ਚੋਪੜਾ, ਨੀਨਾ ਸੋਂਧੀ ਅਤੇ ਸੀ.ਈ.ਓ.ਨਵੀਤਾ ਜੋਸ਼ੀ ਵੀ ਮੌਜੂਦ ਸਨ ਵਲੋਂ ਸਮਾਜ ਦੇ ਕਮਜੋਰ ਵਰਗਾਂ ਦੇ ਬੱਚਿਆਂ ਨੂੰ ਕੇ.ਜੀ.ਵਿੰਗ ਸਮਰਪਿਤ ਕੀਤਾ ਗਿਆ। ਇਹ ਸਕੂਲ ਪੁਸ਼ਪਾ ਗੁਜਰਾਲ ਨਾਰੀ ਨਿਕੇਤਨ ਟਰੱਸਟ ਵਲੋਂ ਚਲਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਟਰੱਸਟ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਾਰੀ ਨਿਕੇਤਨ ਵਲੋਂ ਬੇਸਹਾਰਾ ਔਰਤਾਂ ਅਤੇ ਬੱਚਿਆਂ ਦੀ ਦੇਖਭਾਲ ਕਰਕੇ ਮਾਨਵਤਾ ਦੀ ਸੱਚੀ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਸ੍ਰੀ ਸ਼ਰਮਾ ਵਲੋਂ ਚਾਈਲ ਹੈਲਪਲਾਈਨ (1098) ਦਾ ਇਮਾਰਤ ਵਿੱਚ ਦੌਰਾ ਵੀ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਅਨੁਪਮਾ ਬਾਵਾ ਅਤੇ ਸਟਾਫ਼ ਮੈਂਬਰ ਅਤੇ ਹੋਰ ਵੀ ਹਾਜ਼ਰ ਸਨ।


