- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੋਨਾਲਡ ਟਰੰਪ ਨੇ ਕਿਮ ਜੋਂਗ ਦਾ ਕੀਤਾ ਧੰਨਵਾਦ
ਸਿਓਲ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਦਾ ਧੰਨਵਾਦ ਕੀਤਾ ਹੈ। ਉੱਤਰੀ ਕੋਰੀਆ ‘ਚ 1950 ਤੋਂ 1953 ਦੌਰਾਨ ਮਾਰੇ ਗਏ ਅਮਰੀਕੀ ਫੌਜੀਆਂ ਦੀਆਂ ਅਸਥੀਆਂ ਵਾਪਸ ਭੇਜਣ ‘ਤੇ ਅਮਰੀਕਾ ਨੇ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨਾਲ ਮੁਲਾਕਾਤ ਨੂੰ ਲੈ ਕੇ ਉਹ ਕਾਫੀ ਆਸਵੰਦ ਹਨ। ਟਰੰਪ ਨੇ ਉੱਤਰੀ ਕੋਰੀਆ ਲਈ ਟਵੀਟ ਕਰਦੇ ਹੋਏ ਕਿਹਾ ,”ਆਪਣੇ ਵਾਅਦੇ ‘ਤੇ ਕਾਇਮ ਰਹਿਣ ਅਤੇ ਸਾਡੇ ਫੌਜੀਆਂ ਦੀਆਂ ਅਸਥੀਆਂ ਵਾਪਸ ਅਮਰੀਕਾ ਭੇਜਣ ਲਈ ਤੁਹਾਡਾ ਧੰਨਵਾਦ , ਤੁਸੀਂ ਜੋ ਕਾਰਵਾਈ ਕੀਤੀ ਹੈ ਮੈਨੂੰ ਉਸ ‘ਤੇ ਕੋਈ ਹੈਰਾਨੀ ਨਹੀਂ ਹੈ।” ਇਕ ਹੋਰ ਟਵੀਟ ‘ਚ ਉਨ੍ਹਾਂ ਨੇ ਕਿਹਾ ਕਿ ਇਸ ਪਿਆਰੇ ਪੱਤਰ ਲਈ ਵੀ ਧੰਨਵਾਦ, ਮੈਂ ਤੁਹਾਡੇ ਨਾਲ ਮੁਲਾਕਾਤ ਨੂੰ ਲੈ ਕੇ ਆਸਵੰਦ ਹਾਂ। ਤੁਹਾਨੂੰ ਦੱਸ ਦੇਈਏ ਕਿ 12 ਜੂਨ, 2018 ਨੂੰ ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਉੱਤਰੀ ਕੋਰੀਆਈ ਨੇਤਾ ਨੇ ਪੁਰਾਣੇ ਕੁੜੱਤਣ ਵਾਲੇ ਰਿਸ਼ਤੇ ਨੂੰ ਭੁੱਲ ਕੇ ਸਿੰਗਾਪੁਰ ‘ਚ ਮੁਲਾਕਾਤ ਕੀਤੀ ਸੀ। ਇਨ੍ਹਾਂ ਦੋਹਾਂ ਦੇਸ਼ਾਂ ਦੇ ਮਿਲਣ ‘ਤੇ ਬਹੁਤ ਸਾਰੇ ਦੇਸ਼ਾਂ ਨੇ ਖੁਸ਼ੀ ਪ੍ਰਗਟ ਕੀਤੀ ਸੀ। ਇਸ ਮਗਰੋਂ ਹੀ ਉੱਤਰੀ ਕੋਰੀਆ ਨੇ ਪ੍ਰਮਾਣੂ ਪ੍ਰੀਖਣ ਕਰਨੇ ਬੰਦ ਕਰ ਦਿੱਤੇ ਹਨ।


