- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤਾਹਿਰ 100 ਇੱਕ ਰੋਜ਼ਾ ਖੇਡਣ ਵਾਲਾ ਦੱਖਣੀ ਅਫਰੀਕਾ ਦਾ ਦੂਜਾ ਸਪਿੰਨਰ
ਲੰਡਨ – ਦੱਖਣੀ ਅਫਰੀਕਾ ਦਾ ਇਮਰਾਨ ਤਾਹਿਰ ਅੱਜ ਬੰਗਲਾਦੇਸ਼ ਖ਼ਿਲਾਫ਼ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਮੁਕਾਬਲੇ ਦੌਰਾਨ ਮੈਦਾਨ ਵਿੱਚ ਉਤਰਦਿਆਂ ਹੀ 100 ਇੱਕ ਰੋਜ਼ਾ ਖੇਡਣ ਵਾਲਾ ਆਪਣੇ ਦੇਸ਼ ਦਾ ਦੂਜਾ ਸਪਿੰਨਰ ਬਣ ਗਿਆ। ਤਾਹਿਰ ਤੋਂ ਪਹਿਲਾਂ ਸਿਰਫ਼ ਨਿੱਕੀ ਬੋਆਏ ਹੀ ਅਜਿਹਾ ਸਪਿੰਨਰ ਰਿਹਾ, ਜਿਸ ਨੇ ਦੱਖਣੀ ਅਫਰੀਕਾ ਲਈ 100 ਤੋਂ ਵੱਧ ਇੱਕ ਰੋਜ਼ਾ ਮੈਚ ਖੇਡੇ ਹਨ। 40 ਸਾਲ ਦਾ ਤਾਹਿਰ ਮੌਜੂਦਾ ਵਿਸ਼ਵ ਕੱਪ ਵਿੱਚ ਖੇਡਣ ਵਾਲਾ ਸਭ ਤੋਂ ਵੱਡੀ ਉਮਰ ਦਾ ਖਿਡਾਰੀ ਹੈ। ਪਾਕਿਸਤਾਨ ਦੇ ਲਾਹੌਰ ਵਿੱਚ ਜਨਮੇ ਤਾਹਿਰ ਨੇ 1998 ਵਿੱਚ ਅੰਡਰ-19 ਵਿਸ਼ਵ ਕੱਪ ਵਿੱਚ ਪਾਕਿਸਤਾਨ ਦੀ ਪ੍ਰਤੀਨਿਧਤਾ ਕੀਤੀ ਸੀ, ਪਰ ਇਸ ਮਗਰੋਂ ਉਹ ਦੱਖਣੀ ਅਫਰੀਕਾ ਵਿੱਚ ਜਾ ਵਸਿਆ। ਤਾਹਿਰ ਸਭ ਤੋਂ ਘੱਟ ਮੈਚਾਂ ਵਿੱਚ 100 ਵਿਕਟਾਂ ਲੈਣ ਵਾਲਾ ਦੱਖਣੀ ਅਫਰੀਕੀ ਗੇਂਦਬਾਜ਼ ਹੈ।


