- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤੁਰਕੀ ਨੇ ਚੀਨ ਨੂੰ ਮੁਹਈਆਂ ਕਰਵਾਇਆ ਮੈਡੀਕਲ ਸਹਾਇਤਾ
ਬੀਜਿੰਗ – ਚੀਨ ਦੀ ਖਤਰਨਾਕ ਕੋਰੋਨਾ ਵਾਇਰਸ ਖਿਲਾਫ ਲੜਾਈ ਵਿੱਚ ਸਹਾਇਤਾ ਕਰਦੇ ਹੋਏ ਤੁਰਕੀ ਨੇ ਦੱਖਣੀ ਚੀਨੀ ਸ਼ਹਿਰ ਗਵਾਂਗਝੂ ਵਿੱਚ ਮਨੁੱਖੀ ਅਤੇ ਮੈਡੀਕਲ ਮਦਦ ਮੁਹੱਈਆ ਕਰਵਾਈ ਹੈ| ਇਕ ਏਜੰਸੀ ਨੇ ਤੁਰਕਿਸ਼ ਏਅਰਲਾਈਨਜ਼ ਦੇ ਹਵਾਲੇ ਤੋਂ ਦੱਸਿਆ ਕਿ ਕੋਰੋਨਾ ਵਾਇਰਸ ਦਾ ਸਾਹਮਣਾ ਕਰ ਰਹੇ ਚੀਨ ਨੂੰ ਤੁਰਕੀ ਨੇ ਮਨੁੱਖੀ ਸਹਾਇਤਾ ਮੁਹੱਈਆ ਕਰਵਾਈ, ਜਿਸ ਵਿੱਚ ਮੈਡੀਕਲ ਮਾਸਕ, ਹੱਥਾਂ ਦੇ ਦਸਤਾਨੇ, ਕਾਟਾਣੂ ਰੋਕੂ ਬੋਤਲਾਂ ਆਦਿ ਸ਼ਾਮਲ ਹਨ| ਚੀਨ ਵਿੱਚ ਕੋਰੋਨਾ ਵਾਇਰਸ ਕਾਰਨ ਹੁਣ ਤਕ 1300 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 44,653 ਵਿਅਕਤੀਆਂ ਦੇ ਵਾਇਰਸ ਦੀ ਲਪੇਟ ਵਿੱਚ ਆਉਣ ਦੀ ਪੁਸ਼ਟੀ ਹੋਈ ਹੈ| ਚੀਨ ਦੇ ਵੂਹਾਨ ਸ਼ਹਿਰ ਵਿੱਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੇ ਬਾਅਦ ਤੋਂ ਹੁਣ ਤਕ ਇਹ 25 ਤੋਂ ਵਧੇਰੇ ਦੇਸ਼ਾਂ ਵਿੱਚ ਇਹ ਫੈਲ ਚੁੱਕਾ ਹੈ| ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਦੇਖਦੇ ਹੋਏ ਵਿਸ਼ਵ ਸਿਹਤ ਸੰਗਠਨ ਨੇ ਜਨਵਰੀ ਦੇ ਅਖੀਰ ਵਿੱਚ ਗਲੋਬਲ ਸਿਹਤ ਐਮਰਜੈਂਸੀ ਦੀ ਘੋਸ਼ਣਾ ਵੀ ਕਰ ਦਿੱਤੀ ਸੀ|


