- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਥਾਣਾ ਘਰਿੰਡਾ ਨੇ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਫੜੀ
ਅੰਮ੍ਰਿਤਸਰ – ਜ਼ਿਲ੍ਹਾ ਪੁਲਸ ਮੁੱਖੀ ਦਿਹਾਤੀ ਸ੍ਰੀ ਵਿਕਰਮਜੀਤ ਦੁੱਗਲ ਦੀਆਂ ਸਖਤ ਹਦਾਇਤਾਂ ’ਤੇ ਨਸ਼ਿਆ ਖਿਲਾਫ ਵਿੱਢੀ ਮੁਹਿਮ ਦੇ ਤਹਿਤ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੇ ਮੁੱਖੀ ਇੰਸਪੈਕਟਰ ਸ. ਪ੍ਰਭਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਸ ਪਾਰਟੀ ਨੂੰ ਭਾਰੀ ਮਾਤਰਾ ’ਚ ਨਜ਼ਾਇਜ਼ ਸ਼ਰਾਬ ਬਰਾਮਦ ਕਰਨ ’ਚ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦੇਂਦਿਆਂ ਥਾਣਾ ਘਰਿੰਡਾ ਦੇ ਐਸ.ਐਚ.ਓ ਸ. ਪ੍ਰਭਜੀਤ ਸਿੰਘ ਗਿੱਲ ਨੇ ਦੱਸਿਆਂ ਕਿ ਮੁਖਬਰ ਖਾਸ ਦੀ ਇਤਲਾਹ ‘ਤੇ ਲਾਏ ਗਏ ਵਿਸ਼ੇਸ਼ ਨਾਕੇ ਦੋਰਾਨ ਰੋਸ਼ਨ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਕਾਉਂਕੇ ਕੋਲੋ ਤਲਾਸ਼ੀ ਦੋਰਾਨ ਅੰਗਰੇਜ਼ੀ ਸ਼ਰਾਬ ਦੀਆਂ 231 ਬੋਤਲਾਂ, ਦੇਸੀ ਸ਼ਰਾਬ ਦੀਆਂ 231 ਬੋਤਲਾਂ ਅਤੇ ਬੀਅਰ ਦੀਆਂ 84 ਬੋਤਲਾਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆਂ ਕਿ ਦੋਸ਼ੀ ਨੂੰ ਮੋਕੇ ‘ਤੇ ਕਾਬੂ ਕਰਕੇ ਐਕਸਾਇਜ਼ ਐਕਟ ਅਧੀਨ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


