- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਰਦਨਾਕ ਸੜਕ ਹਾਦਸੇ ’ਚ ਵਿਅਕਤੀ ਦੀ ਮੌਤ
ਰਾਮਪੁਰਾ ਫੂਲ – ਸਥਾਨਕ ਬਠਿੰਡਾ-ਜ਼ੀਰਕਪੁਰ ਰੋਡ ਤੇ ਹੋਏ ਸੜਕ ਹਾਦਸੇ ਵਿਚ ਇੱਕ ਵਿਅਕਤੀ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕ ਦੇ ਰਿਸ਼ਤੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਜੋ ਕਿ ਆਪਣੇ ਪਿੰਡ ਨਿਹਾਲੂਵਾਲਾ (ਬਰਨਾਲਾ) ਤੋਂ ਗਿੱਲ ਗੋਸਲ ਭੋਗ ਤੇ ਜਾ ਰਿਹਾ ਸੀ। ਜਦ ਉਹ ਉੱਕਤ ਸਥਾਨਕ ਹਾਈਵੇ ਰੋਡ ਤੇ ਪਿੱਥੋ ਵਾਲੇ ਮੋੜ ਕੋਲ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਤੇਜ ਰਫਤਾਰ ਕੈਂਟਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਬਲਜਿੰਦਰ ਸਿੰਘ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਮਾਲਵਾ ਵੈਲਫੇਅਰ ਸੁਸਾਇਟੀ ਦੇ ਜਗਤਾਰ ਸਿੰਘ ਤਾਰੀ ਨੇ ਆਪਣੀ ਟੀਮ ਸਮੇਤ ਘਟਨਾ ਸਥਾਨ ਤੋਂ ਜਖਮੀਂ ਨੂੰ ਸਿਵਲ ਹਸਪਤਾਲ ਲਿਆਂਦਾ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਧਰ ਦੂਜੇ ਪਾਸੇ ਸਿਟੀ ਥਾਣਾ ਦੇ ਤਫਸੀਸ਼ੀ ਅਫਸਰ ਕਰਮ ਸਿੰਘ ਨੇ ਦੱਸਿਆਂ ਕਿ ਪੁਲਸ ਨੇ ਉੱਕਤ ਕੈਂਟਰ ਨੂੰ ਆਪਣੇ ਕਬਜੇ ਚ ਲੈ ਕੇ ਕਾਰਵਾਈ ਆਰੰਭ ਦਿੱਤੀ ਹੈ।


