- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਸੂਹਾ ਦੇ ਮਿਆਣੀ ਰੋਡ ‘ਤੇ ਗਗਨ ਰਾਈਸ ਮਿੱਲ ‘ਚ ਲੱਗੀ ਅੱਗ-ਲੱਖਾਂ ਦਾ ਨੁਕਸਾਨ
ਦਸੂਹਾ – ਦਸੂਹਾ ਮਿਆਣੀ ਰੋਡ ਤੇ ਗਗਨ ਰਾਈਸ ਮਿੱਲ ਵਿੱਚ ਅਚਾਨਕ ਅੱਗ ਲੱਗ ਗਈ ਜਿਸ ਨਾਲ 10-12 ਲੱਖ ਦਾ ਪੈਡੀ ਡਰਾਇਰ ਤੇ ਝੋਨਾ ਸੜ ਕੇ ਸੁਆਹ ਹੋ ਗਿਆ. ਗਗਨ ਰਾਈਸ ਮਿੱਲ ਦੇ ਮਾਲਕ ਅਮਰੀਕ ਸਿੰਘ ਗੱਗੀ ਠੁਕਰਾਲ ਪ?ਧਾਨ ਵਪਾਰ ਮੰਡਲ ਦਸੂਹਾ ਨੇ ਭਰੇ ਮਨ ਨਾਲ ਦੱਸਿਆ ਕਿ ਸਵੇਰੇ ਰਾਈਸ ਮਿੱਲ ਅੰਦਰ ਪੈਡੀ ਡਰਾਇਰ ਨੂੰ ਅਚਾਨਕ ਅੱਗ ਲੱਗ ਗਈ. ਦੇਖਦਿਆਂ ਹੀ ਦੇਖਦਿਆਂ ਅੱਗ ਦੀਆਂ ਲਪਟਾਂ ਅਸਮਾਨ ਛੂਹਣ ਲਗੀਆਂ ਦੱਸਿਆ ਕਿ ਅੱਗ ਤੇ ਕਾਬੂ ਪਾਉਣ ਲਈ ਯਤਨ ਕੀਤੇ ਗਏ ਪਰ ਅੱਗ ਤੇ ਕਾਬੂ ਨਾ ਪਾਇਆ ਜਾ ਸਕਿਆ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦਸੂਹਾ ਤੋਂ ਤੁਰੰਤ ਫਾਇਰ ਬ੍ਰਿਗੇਡ ਮੰਗਵਾਈਆਂ ਗਈਆਂ. ਫਾਇਰ ਬ੍ਰਿਗੇਡ ਵਲੋਂ ਅੱਗ ਤੇ ਕਾਫੀ ਮੁਸ਼ੱਕਤ ਨਾਲ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਰਾਈਸ ਮਿੱਲ ਦੇ ਅੰਦਰ ਪਿਆ ਪੈਡੀ ਡਰਾਇਰਤੇ ਝੋਨਾ ਬੁਰੀ ਤਰਾਂ ਸੜ ਕੇ ਸੁਆਹ ਹੋ ਗਿਆ. ਇਸ ਮੌਕੇ ਵਪਾਰ ਮੰਡਲ ਦਸੂਹਾ ਦੇ ਅਹੁਦੇਦਾਰਾਂ ਨੇ ਅੱਗ ਲੱਗਣ ਦੀ ਘਟਨਾ ਨਾਲ ਹੋਏ ਨੁਕਸਾਨ ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ।


