- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ’ਚ ਸਥਿਤੀ ਗੰਭੀਰ; ਲੋਕ ਘਰਾਂ ਅੰਦਰ ਰਹਿਣ: ਕੇਜਰੀਵਾਲ
ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ’ਚ ਕਰੋਨਾ ਲਾਗ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕਰਦਿਆਂ ਲੋਕਾਂ ਨੂੰ ਘਰਾਂ ’ਚੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਦਿੱਲੀ ਵਿੱਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਲਾਗ ਦੇ 10,732 ਨਵੇਂ ਕੇਸ ਮਿਲਣ ਮਗਰੋਂ ਮੁੱਖ ਮੰਤਰੀ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ’ਚ ਕਿਹਾ, ‘ਚੌਥੀ ਲਹਿਰ ਪਿਛਲੀਆਂ ਲਹਿਰਾਂ ਨਾਲੋਂ ਜ਼ਿਆਦਾ ਖ਼ਤਰਨਾਕ ਹੈ। ਸਰਕਾਰ ਵੱਲੋਂ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।’ ਉਨ੍ਹਾਂ ਕਿਹਾ ਕਿ ਕੇਂਦਰੀ ਸਾਸ਼ਿਤ ਪਦੇਸ਼ ’ਚ ਕਰੋਨਾ ਮਹਾਮਾਰੀ ਕਾਰਨ ਸਥਿਤੀ ‘ਬੇਹੱਦ ਗੰਭੀਰ’ ਹੈ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਦਿੱਲੀ ’ਚ ਤਾਲਾਬੰਦੀ ਨਹੀਂ ਕਰਨੀ ਚਾਹੁੰਦੀ, ਇਸ ਕਰਕੇ ਸਥਿਤੀ ਨਾਲ ਨਜਿੱਠਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ।


