- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਦੀਆਂ ਸੜਕਾਂ ਨੂੰ ਮੁੜ ਤੋਂ ਡਿਜ਼ਾਈਨ ਕੀਤਾ ਜਾਵੇਗਾ : ਕੇਜਰੀਵਾਲ
ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਉਨ੍ਹਾਂ ਸਾਰੀਆਂ ਸੜਕਾਂ ਦਾ ਢਾਂਚਾ ਅਤੇ ਡਿਜ਼ਾਈਨ ਬਦਲੇਗੀ, ਜਿਸ ਦੀ ਦੇਖ-ਰੇਖ ਲੋਕ ਨਿਰਮਾਣ ਵਿਭਾਗ (ਪੀ. ਡਬਲਿਊ. ਡੀ.) ਕਰਦਾ ਹੈ। ਮੁੱਖ ਮੰਤਰੀ ਨੇ ਪੱਤਰਕਾਰ ਸੰਮੇਲਨ ‘ਚ ਕਿਹਾ ਕਿ ਪਹਿਲੇ ਪੜਾਅ ‘ਚ ਸਰਕਾਰ ਨੇ 9 ਸੜਕਾਂ ਦੀ ਚੋਣ ਕੀਤੀ ਹੈ।ਕੇਜਰੀਵਾਲ ਨੇ ਕਿਹਾ ਕਿ ਪੀ. ਡਬਲਿਊ. ਡੀ. ਤਹਿਤ ਜਿਨ੍ਹਾਂ ਸੜਕਾਂ ਦੀ ਦੇਖ-ਰੇਖ ਦਾ ਕੰਮ ਆਉਂਦਾ ਹੈ, ਉਨ੍ਹਾਂ ਸਾਰੀਆਂ ਸੜਕਾਂ ਦਾ ਡਿਜ਼ਾਈਨ ਕੌਮਾਂਤਰੀ ਮਾਪਦੰਡਾਂ ਮੁਤਾਬਕ ਕੀਤਾ ਜਾਵੇਗਾ। ਸੜਕਾਂ ਦਾ ਢਾਂਚਾ ਵੀ ਬਦਲਿਆ ਜਾਵੇਗਾ। ਦਿਵਯਾਂਗ ਲੋਕਾਂ ਦੇ ਆਉਣ-ਜਾਣ ਲਈ ਥਾਂ ਬਣਾਈ ਜਾਵੇਗੀ। ਪ੍ਰਾਜੈਕਟ ਦੀ ਲਾਗਤ ਕਰੀਬ 400 ਕਰੋੜ ਰੁਪਏ ਹੋਵੇਗੀ। ਪਹਿਲੇ ਪੜਾਅ ਵਿਚ ਜਿਨ੍ਹਾਂ ਸੜਕਾਂ ਦੀ ਚੋਣ ਕੀਤੀ ਗਈ ਹੈ, ਉਹ ਹੈ ਏਮਜ਼ ਤੋਂ ਆਸ਼ਰਮ ਅਤੇ ਵਿਕਾਸ ਮਾਰਗ ਤੋਂ ਲੈ ਕੇ ਕੜਕੜਡੂਮਾ ਤਕ ਦੇ ਮਾਰਗ।


