- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਹਾਈ ਕੋਰਟ ਵਲੋਂ ਫੇਸਬੁੱਕ, ਟਵਿੱਟਰ ਅਤੇ ਗੂਗਲ ਨੂੰ ਨੋਟਿਸ ਜਾਰੀ
ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਫੇਸਬੁੱਕ, ਟਵਿੱਟਰ ਅਤੇ ਗੂਗਲ ਵਰਗੇ ਸੋਸ਼ਲ ਮੀਡੀਆ ਮੰਚਾਂ ਤੇ ਪ੍ਰਸਾਰਿਤ ਕੀਤੀਆਂ ਜਾ ਰਹੀ ਝੂਠੀ ਖਬਰਾਂ ਅਤੇ ਨਫਰਤ ਭਰੇ ਬਿਆਨਾਂ ਨੂੰ ਹਟਾਉਣ ਲਈ ਸੰਘ ਵਿਚਾਰਕ ਕੇ. ਐੱਨ. ਗੋਵਿੰਦਾਚਾਰੀਆ ਵਲੋਂ ਦਾਇਰ ਪਟੀਸ਼ਨ ਤੇ ਅੱਜ ਕੇਂਦਰ ਦਾ ਰੁਖ ਜਾਣਨਾ ਚਾਹਿਆ| ਪਟੀਸ਼ਨ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਭਾਰਤੀ ਕਾਨੂੰਨ ਦੀ ਪਾਲਣਾ ਨਾ ਕਰਨ ਦਾ ਦੋਸ਼ ਲਗਾਇਆ ਗਿਆ ਹੈ, ਜਿਸ ਕਾਰਨ ਦੰਗਿਆਂ ਵਰਗੀ ਸਥਿਤੀ ਬਣਦੀ ਹੈ|ਚੀਫ ਜਸਟਿਸ ਡੀ.ਐਨ. ਪਟੇਲ ਅਤੇ ਜੱਜ ਸੀ. ਹਰਿਸ਼ੰਕਰ ਦੀ ਬੈਂਚ ਨੇ ਪਟੀਸ਼ਨ ਤੇ ਫੇਸਬੁੱਕ, ਗੂਗਲ ਅਤੇ ਟਵਿੱਟਰ ਨੂੰ ਵੀ ਨੋਟਿਸ ਜਾਰੀ ਕੀਤਾ| ਇਸ ਪਟੀਸ਼ਨ ਵਿੱਚ ਇਨ੍ਹਾਂ ਮੰਚਾਂ ਦੇ ਨਾਮਜ਼ਦ ਅਧਿਕਾਰੀਆਂ ਨੂੰ ਸੋਸ਼ਲ ਮੀਡੀਆ ਤੋਂ ਝੂਠੀਆਂ ਖਬਰਾਂ ਨੂੰ ਹਟਾਉਣ ਦਾ ਵੇਰਵਾ ਮੰਗਿਆ ਗਿਆ ਹੈ| ਹੁਣ ਕੋਰਟ 13 ਅਪ੍ਰੈਲ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ|


