- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਹੋਏ ਨਤਮਸਤਕ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਨਤਮਸਤਕ ਹੋਏ। ਭਾਈ ਲੌਂਗੋਵਾਲ ਦੇ ਦੁਬਈ ਵਿਖੇ ਪਹੁੰਚਣ ’ਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੀ ਪ੍ਰਬੰਧਕੀ ਕਮੇਟੀ ਤੇ ਇਲਾਕੇ ਦੀ ਸੰਗਤ ਨੇ ਭਰਵਾਂ ਸਵਾਗਤ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਆਪਣੀ ਮਿਹਤਨ ਅਤੇ ਇਮਾਨਦਾਰੀ ਦੀ ਬਦੌਲਤ ਅੱਜ ਸਾਰੀ ਦੁਨੀਆਂ ਵਿਚ ਮੱਲ੍ਹਾਂ ਮਾਰ ਰਹੀ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿਚ ਫੈਲਾਅ ਰਹੀ ਹੈ। ਅੱਜ ਦੁਨੀਆਂ ਵਿਚ ਜੋ ਤਰੱਕੀ ਹੋ ਰਹੀ ਹੈ ਇਸ ਵਿਚ ਸਭ ਤੋਂ ਵੱਧ ਯੋਗਦਾਨ ਸਿੱਖਾਂ ਦਾ ਹੈ। ਭਾਈ ਲੌਂਗੋਵਾਲ ਨੇ ਦੁਬਈ ਦੀ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦੁਬਈ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਭਾਈ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੀ ਵਿਜ਼ਟਰ ਬੁੱਕ ਵਿਚ ਆਪਣੇ ਸ਼ੁਭ ਵਿਚਾਰ ਵੀ ਲਿਖੇ। ਇਸ ਮੌਕੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸਾਬਕਾ ਵਧੀਕ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਅਤੇ ਸੰਗਤ ਮੌਜੂਦ ਸੀ।


