- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੇਸ਼ ਵਿੱਚ ਕੋਰੋਨਾ ਕਾਰਨ ਇਕ ਦਿਨ ਵਿੱਚ 1700 ਤੋਂ ਵੱਧ ਮੌਤਾਂ
ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਹਿੱਸਿਆਂ ਤੋਂ ਇਸ ਵਾਇਰਸ ਨਾਲ ਪੀੜਤ 2.59 ਲੱਖ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਏ ਹਨ ਅਤੇ 1761 ਵਿਅਕਤੀਆਂ ਦੀ ਮੌਤ ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਅੱਜ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 2,59,170 ਨਵੇਂ ਕੇਸ ਸਾਹਮਣੇ ਆਉਣ ਨਾਲ ਹੀ ਪੀੜਤਾਂ ਦੀ ਗਿਣਤੀ ਵੱਧ ਕੇ 1 ਕਰੋੜ 53 ਲੱਖ 21 ਹਜ਼ਾਰ 089 ਤੱਕ ਪਹੁੰਚ ਗਈ ਹੈ। ਪੀੜਤਾਂ ਦੀ ਗਿਣਤੀ ਵਿਚ ਹਾਲਾਂਕਿ ਬੀਤੇ ਦਿਨ ਦੇ ਮੁਕਾਬਲੇ ਵਿੱਚ ਅੱਜ ਕੁਝ ਕਮੀ ਆਈ ਹੈ।ਇਸ ਦੌਰਾਨ ਰਿਕਾਰਡ 1,54,761 ਮਰੀਜ਼ ਸਿਹਤਮੰਦ ਹੋਣ ਨਾਲ ਹੀ ਇਸ ਮਹਾਂਮਾਰੀ ਨਾਲ ਹੁਣ ਤੱਕ 1,31,08,582 ਮਰੀਜ਼ ਠੀਕ ਹੋ ਚੁੱਕੇ ਹਨ। ਕੋਰੋਨਾ ਦੇ ਸਰਗਰਮ ਕੇਸ ਦੇਸ਼ ਵਿਚ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਇਹ 20 ਲੱਖ ਪਾਰ ਕਰ ਕੇ 20,31,977 ਤੱਕ ਪਹੁੰਚ ਗਏ ਹਨ। ਇਸ ਸਮੇਂ ਦੌਰਾਨ 1761 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦਾ ਅੰਕੜਾ ਵੱਧ ਕੇ 1,80,530 ਹੋ ਗਿਆ ਹੈ।ਜੇਕਰ ਕੋਰੋਨਾ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਵਿਚ ਕੱਲ੍ਹ 32,76,555 ਵਿਅਕਤੀਆਂ ਨੂੰ ਕੋਰੋਨਾ ਦਾ ਟੀਕਾ ਲਾਇਆ ਗਿਆ, ਇਸ ਦੇ ਨਾਲ ਹੀ ਹੁਣ ਤੱਕ 12,71,29,113 ਵਿਅਕਤੀਆਂ ਨੂੰ ਕੋਰੋਨਾ ਟੀਕਾ ਲਗਾਇਆ ਜਾ ਚੁੱਕਾ ਹੈ। ਦੇਸ਼ ਵਿਚ ਮਹਾਰਾਸ਼ਟਰ ਕੋਰੋਨਾ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਜਿੱਥੇ ਸਰਗਰਮ ਕੇਸ 6,78,198 ਹੋ ਗਏ ਹਨ ਅਤੇ ਮ੍ਰਿਤਕਾਂ ਦਾ ਅੰਕੜਾ 60,824 ਹੋ ਗਿਆ ਹੈ।


