- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੋ ਦਿਨਾਂ ਭਾਰਤੀ ਦੌਰੇ ਤੋਂ ਬਾਅਦ ਅਮਰੀਕਾ ਰਵਾਨਾ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ
ਨਵੀਂ ਦਿੱਲੀ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਪਤਨੀ ਮੇਲਾਨੀਆ, ਧੀ ਇਵਾਂਕਾ, ਜਵਾਈ ਜੇਰੇਡ ਕੁਸ਼ਨਰ ਨਾਲ ਦੋ ਦਿਨਾਂ ਦੇ ਭਾਰਤੀ ਦੌਰੇ ‘ਤੇ ਆਏ ਸਨ ਅਤੇ ਅੱਜ 25 ਫਰਵਰੀ ਨੂੰ ਦੇਰ ਰਾਤ ਉਹ ਅਮਰੀਕਾ ਲਈ ਰਵਾਨਾ ਹੋ ਗਏ। ਤੁਹਾਨੂੰ ਦੱਸ ਦੇਈਏ ਕਿ ਕੱਲ ਅਹਿਮਦਾਬਾਦ ਹਵਾਈ ਅੱਡੇ ‘ਤੇ ਪੁੱਜਣ ‘ਤੇ ਟਰੰਪ ਸਮੇਤ ਉਨ੍ਹਾਂ ਦੇ ਪਰਿਵਾਰ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿੱਘਾ ਸਵਾਗਤ ਵੀ ਕੀਤਾ ਸੀ। ਟਰੰਪ ਨੇ ਪਹਿਲੀ ਵਾਰ ਤਾਜ ਮਹੱਲ ਦਾ ਦੀਦਾਰ ਵੀ ਕੀਤਾ। ਤਾਜ ਮਹੱਲ ਦਾ ਦੀਦਾਰ ਕਰਨ ਤੋਂ ਬਾਅਦ ਟਰੰਪ-ਮੇਲਾਨੀਆ ਨੇ ਤਸਵੀਰਾਂ ਵੀ ਖਿਚਵਾਈਆਂ। ਉੱਥੇ ਟਰੰਪ ਦੀ ਬੇਟੀ ਇਵਾਂਕਾ ਨੇ ਆਪਣੇ ਪਤੀ ਜੇਰੇਡ ਕੁਸ਼ਨਰ ਨਾਲ ਤਾਜ ਮਹੱਲ ਦਾ ਦੀਦਾਰ ਕੀਤਾ।


