- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦ੍ਰਾਵਿੜ ਨੂੰ ਇੰਡੀਆ ਏ ਅਤੇ ਅੰਡਰ 19 ਟੀਮ ਦੇ ਹੈਡ ਕੋਚ ਦੇ ਅਹੁਦੇ ਤੋਂ ਹਟਾਇਆ
ਸਾਬਕਾ ਭਾਰਤੀ ਕਪਤਾਨ ਰਾਹੁਲ ਦ੍ਰਾਵਿੜ ਨੂੰ ਨੈਸ਼ਨਲ ਕ੍ਰਿਕਟ ਅਕੈਡਮੀ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਇੰਡੀਆ ਏ ਅਤੇ ਅੰਡਰ-19 ਟੀਮ ਦੇ ਮੁੱਖ ਕੋਚ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਸੁਤਾਂਸ਼ੂ ਕੋਟਕ ਨੂੰ ਇੰਡੀਆ ਏ ਜਦਕਿ ਪਾਰਸ ਮਹਾਮਬ੍ਰੇ ਅੰਡਰ-19 ਟੀਮ ਦਾ ਕੋਚ ਬਣਾਇਆ ਗਿਆ ਹੈ। ਰਾਹੁਲ ਦੇ ਐੱਨ.ਸੀ. ਏ. ਦੀ ਕਮਾਨ ਸੰਭਾਲਣ ਦੇ ਬਾਅਦ ਉਨ੍ਹਾਂ ਨੂੰ ਜ਼ਿਆਦਾ ਸਮਾਂ ਇੱਥੇ ਦੇਣਾ ਪਵੇਗਾ ਜਿਸ ਦੀ ਵਜ੍ਹਾ ਨਾਲ ਉਹ ਟੀਮ ਦੇ ਨਾਲ ਨਹੀਂ ਰਹਿ ਸਕਦੇ। ਭਾਵੇਂ ਹੀ ਉਨ੍ਹਾਂ ਨੂੰ ਟੀਮ ਦੇ ਕੋਚ ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ ਕੀਤਾ ਗਿਆ ਹੋਵੇ ਪਰ ਉਹ ਵਿਦੇਸ਼ੀ ਦੌਰਿਆਂ ’ਤੇ ਜ਼ਰੂਰਤ ਪੈਣ ’ਤੇ ਟੀਮ ਦੇ ਨਾਲ ਹੋ ਸਕਦੇ ਹਨ। ਬੀ. ਸੀ. ਸੀ. ਆਈ. ਦੇ ਅਧਿਕਾਰੀ ਨੇ ਦੱਸਿਆ, ਇਸ ਨੂੰ ਲੈ ਕੇ ਕੋਈ ਵੱਖ ਤੋਂ ਐਲਾਨ ਨਹੀਂ ਕੀਤਾ ਜਾਵੇਗਾ ਕਿਉਂਕਿ ਇਹ ਲੋਕ ਐੱਨ. ਸੀ. ਏ. ਦੇ ਨਾਲ ਕੰਮ ਕਰਦੇ ਹਨ। ਕੋਟਕ ਇੰਡੀਆ ਏ ਟੀਮ ਦੇ ਬੱਲੇਬਾਜ਼ੀ ਕੋਚ ਦੇ ਤੌਰ ’ਤੇ ਕੰਮ ਕਰਦੇ ਹਨ ਜਦਕਿ ਮਹਾਮਬ੍ਰੇ ਇੰਡੀਆ ਏ ਅਤੇ ਅੰਡਰ 19 ਟੀਮ ਦੇ ਨਾਲ ਬਤੌਰ ਗੇਂਦਬਾਜ਼ੀ ਕੋਚ ਪਿਛਲੇ ਤਿੰਨ ਸਾਲ ਤੋਂ ਕੰਮ ਕਰ ਰਹੇ ਹਨ। ਮਹਾਮਬ੍ਰੇ ਦੀ ਜਗ੍ਹਾ ਰੋਮੇਸ਼ ਪਵਾਰ ਨੂੰ ਇੰਡੀਆ ਏ ਦੀ ਟੀਮ ਦਾ ਗੇਂਦਬਾਜ਼ੀ ਕੋਚ ਨਿਯੁਕਤ ਕੀਤਾ ਗਿਆ ਹੈ।


