- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵਜੋਤ ਸਿੰਘ ਸਿੱਧੂ ਦੇ ਜੱਦੀ ਪਿੰਡ ਨੂੰ ਕੀਤਾ ਜਾਵੇਗਾ ‘ਮਾਡਲ ਪਿੰਡ’ ਵਜੋਂ ਵਿਕਸਿਤ
ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਵਿੱਚ ਚਿਰਾਂ ਤੋਂ ਚਲੀ ਆ ਰਹੀ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਨਜਿੱਠਣ ਦੇ ਉਦੇਸ਼ ਨਾਲ ਪਿੰਡਾਂ ਵਿੱਚ ਸੀਵਰੇਜ ਪਾਉਣ ਤੇ ਵਾਟਰ ਟ੍ਰੀਟਮੈਂਟ ਪਲਾਂਟ (ਜਲ ਸੋਧਕ ਪਲਾਂਟ) ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੇਂਡੂ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੈਬਨਿਟ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਦੇ ਜੱਦੀ ਪਿੰਡ ਕੱਕੜਵਾਲ, ਜੋ ਜ਼ਿਲ੍ਹਾ ਸੰਗਰੂਰ ਦੇ ਹਲਕਾ ਧੂਰੀ ਵਿੱਚ ਪੈਂਦਾ ਹੈ, ਵਿੱਚ ਸੀਵਰੇਜ ਪਾਉਣ ਲਈ 55 ਲੱਖ ਰੁਪਏ ਦਾ ਚੈਕ ਭੇਟ ਕਰਨ ਤੋਂ ਬਾਅਦ ਦਿੱਤੀ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੀ ਮੌਜੂਦ ਸਨ। ਸ੍ਰੀ ਬਾਜਵਾ ਨੇ ਦੱਸਿਆ ਕਿ ਕੁੱਲ 1.5 ਕਰੋੜ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੀ ਪਹਿਲੀ ਕਿਸ਼ਤ ਵਜੋਂ 55 ਲੱਖ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਸਿੱਧੂ ਨੂੰ ਆਪਣੇ ਜੱਦੀ ਪਿੰਡ ਵਿੱਚ ਸੀਵਰੇਜ ਸਿਸਟਮ ਤੇ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਿਤ ਕਰਨ ਲਈ ਵਿਸਤ੍ਰਿਤ ਰਿਪੋਰਟ ਵਿਭਾਗ ਨੂੰ ਸੌਂਪੀ ਸੀ । ਉਹਨਾਂ ਇਸ ਸਾਲ ਦੇ ਅਖੀਰ ਤੱਕ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਦਾ ਭਰੋਸਾ ਵੀ ਪ੍ਰਗਟਾਇਆ।


