- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵੇਂ ਸਾਲ ਤੇ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2020 ‘ਚ ਸੁੱਖ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੇ ਹੋਏ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਪੀ. ਐੱਮ. ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਸਾਲ 2020 ਆਨੰਦ ਅਤੇ ਖੁਸ਼ਹਾਲੀ ਨਾਲ ਭਰਿਆ ਹੋਵੇ। ਸਾਰੇ ਸਿਹਤਮੰਦ ਹੋਣ ਅਤੇ ਸਾਰੀਆਂ ਦੀਆਂ ਇੱਛਾਵਾਂ ਪੂਰੀਆਂ ਹੋਣ। ਤੁਹਾਨੂੰ ਸਾਰਿਆਂ ਨੂੰ ਸਾਲ 2020 ਦੀਆਂ ਸ਼ੁੱਭਕਾਮਨਾਵਾਂ। ਮੋਦੀ ਨੇ ਇਸ ਦੇ ਨਾਲ ਕੈਬਨਿਟ ਦੇ ਹੋਰ ਸੀਨੀਅਰ ਮੰਤਰੀਆਂ, ਵਿਰੋਧੀ ਦਲਾਂ ਦੇ ਨੇਤਾਵਾਂ ਨੇ ਵੀ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ।ਮੋਦੀ ਨੇ ਇਕ ਸਮਰਥਕ ਦੇ ਵੀਡੀਓ ਨੂੰ ਰੀਟਵੀਟ ਵੀ ਕੀਤਾ ਹੈ, ਜਿਸ ‘ਚ 2019 ‘ਚ ਪੀ. ਐੱਮ. ਮੋਦੀ ਅਤੇ ਦੇਸ਼ ਦੀਆਂ ਪ੍ਰਾਪਤੀਆਂ ਨੂੰ ਲੈ ਕੇ ਵੀਡੀਓ ਬਣਾਇਆ ਗਿਆ ਸੀ। ਇਸ ਨੂੰ ਰੀਟਵੀਟ ਕਰਦੇ ਹੋਏ ਮੋਦੀ ਨੇ ਲਿਖਿਆ ਕਿ ਬਹੁਤ ਸੁੰਦਰ ਵਿਵਸਥਾ! 2019 ‘ਚ ਅਸੀਂ ਜਿੰਨੀ ਤਰੱਕੀ ਕੀਤੀ, ਉਸ ‘ਚੋਂ ਕਾਫੀ ਕੁਝ ਕਵਰ ਕੀਤਾ ਗਿਆ ਹੈ। ਉਮੀਦ ਕਰਦਾ ਹਾਂ ਕਿ 2020 ‘ਚ ਵੀ ਜਨਤਾ ਦੀ ਸ਼ਕਤੀ ਅਤੇ ਕੋਸ਼ਿਸ਼ਾਂ ਤੋਂ ਅਸੀਂ ਭਾਰਤ ਨੂੰ ਬਦਲਾਂਗੇ ਅਤੇ 130 ਕਰੋੜ ਦੇਸ਼ ਵਾਸੀਆਂ ਨੂੰ ਹੋਰ ਖੁਸ਼ਹਾਲ ਬਣਾ ਸਕਣਗੇ।


