- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਸ਼ਾ ਵਿਰੋਧੀ ਰਣਨੀਤੀ ਅਤੇ ਕਾਰਜ ਯੋਜਨਾ ਵਜੋਂ ਅੰਤਰਰਾਜੀ ਸਰਹੱਦਾਂ ‘ਤੇ ਸਾਂਝੀ ਕਾਰਵਾਈ ਦਾ ਪ੍ਰਸਤਾਵ ਪੇਸ਼
ਨਸ਼ਿਆਂ ਬਾਰੇ ਦੂਜੀ ਅੰਤਰਰਾਜੀ ਖੇਤਰੀ ਕਾਨਫਰੰਸ ‘ਚ ਸ਼ਾਮਿਲ ਹੋਏ 5 ਸੂਬਿਆਂ ਦੇ ਮੁੱਖ ਮੰਤਰੀ
ਚੰਡੀਗੜ੍ਹ – ਪਾਕਿਸਤਾਨ ਵੱਲੋਂ ਵੱਖ-ਵੱਖ ਸੂਬਿਆਂ ਰਾਹੀਂ ਨਸ਼ਾ-ਅੱਤਵਾਦ (ਨਾਰਕੋ ਟੈਰੋਰਿਜ਼ਮ) ਫੈਲਾਉਣ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਕਦਮਾਂ ਦੀ ਲੜੀ ਵਜੋਂ ਅੰਤਰਰਾਜੀ ਸਰਹੱਦਾਂ ‘ਤੇ ਸਾਂਝੀ ਕਾਰਵਾਈ ਚਲਾਉਣ ਦਾ ਪ੍ਰਸਤਾਵ ਪੇਸ਼ ਕੀਤਾ। ਅੱਜ ਇੱਥੇ ‘ਨਸ਼ਿਆਂ ਦੀ ਸਮੱਸਿਆ-ਚੁਣੌਤੀਆਂ ਤੇ ਰਣਨੀਤੀ’ ਉੱਤੇ ਦੂਜੀ ਖੇਤਰੀ ਕਾਨਫਰੰਸ ਦੌਰਾਨ ਆਪਣੇ ਸ਼ੁਰੂਆਤੀ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਇਸ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਵਿਸਥਾਰਤ ਰਣਨੀਤੀ ਅਤੇ ਕਾਰਜ ਯੋਜਨਾ ਦਾ ਖੁਲਾਸਾ ਕਰਦਿਆਂ ਕਾਨਫਰੰਸ ‘ਚ ਸ਼ਾਮਿਲ ਹੋਏ ਸਾਰੇ ਸੂਬਿਆਂ ਵੱਲੋਂ ਇਸ ਨੂੰ ਵਿਚਾਰਨ ਅਤੇ ਲਾਗੂ ਕਰਨ ਲਈ ਪੇਸ਼ ਕੀਤਾ। ਇਸ ਕਾਨਫਰੰਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰਾ ਸਿੰਘ ਰਾਵਤ ਤੋਂ ਇਲਾਵਾ ਜੰਮੂ-ਕਸ਼ਮੀਰ, ਦਿੱਲੀ ਅਤੇ ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਨੁਮਾਇੰਦਗੀ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਨਸ਼ਾ ਤਸਕਰਾਂ ਨੂੰ ਕਿਸੇ ਮੁਲਕ ਜਾਂ ਸੂਬੇ ਦੀਆਂ ਸਰਹੱਦਾਂ ਤੱਕ ਮਹਿਦੂਦ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਾਕਿਸਤਾਨ, ਭਾਰਤ ਵਿੱਚ ਗੜਬੜ ਪੈਦਾ ਕਰਨ ਦੇ ਮਨਸੂਬੇ ਨਾਲ ਨਸ਼ਾ ਅੱਤਵਾਦ ਨੂੰ ਹੱਲਾਸ਼ੇਰੀ ਦੇ ਰਿਹਾ ਹੈ ਅਤੇ ਉੜੀ ਅਤੇ ਕਾਂਡਲਾ ਸਮੇਤ ਹੋਰ ਥਾਵਾਂ ਰਾਹੀਂ ਨਸ਼ੇ ਸਾਡੇ ਮੁਲਕ ਵਿਚ ਧੱਕ ਰਿਹਾ ਹੈ। ਨਸ਼ੇ ਦੀ ਸਮੱਸਿਆ ਦੀ ਗੰਭੀਰਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਕਿਸੇ ਵੀ ਸੂਬੇ ਵੱਲੋਂ ਇਕੱਲੇ ਤੌਰ ‘ਤੇ ਨਿਪਟਣਾ ਸੰਭਵ ਨਹੀਂ ਜਿਸ ਕਰਕੇ ਉਨ੍ਹਾਂ ਨੇ ਸਾਂਝੇ ਯਤਨ ਕਰਨ ਅਤੇ ਕੌਮੀ ਡਰੱਗ ਨੀਤੀ ਬਣਾਉਣ ਦਾ ਸੱਦਾ ਦਿੱਤਾ। ਸਾਂਝੇ ਯਤਨਾਂ ਦੇ ਹਿੱਸੇ ਵਜੋਂ ਕੈਪਟਨ ਅਮਰਿੰਦਰ ਸਿੰਘ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ), ਬੀ.ਐਸ.ਐਫ ਅਤੇ ਆਈ.ਬੀ ਵਰਗੀਆਂ ਹੋਰ ਕੇਂਦਰੀ ਏਜੰਸੀਆਂ ਨਾਲ ਬਿਹਤਰ ਤਾਲਮੇਲ ਅਤੇ ਸਾਂਝੇ ਓਪਰੇਸ਼ਨ ਚਲਾਉਣ ਦਾ ਸੱਦਾ ਦਿੱਤਾ। ਇੱਕ ਹੋਰ ਅਹਿਮ ਉਪਰਾਲੇ ਵਜੋਂ ਉਨ੍ਹਾਂ ਨੇ ਸੂਚਨਾ ਦੇ ਅਦਾਨ-ਪ੍ਰਦਾਨ ਲਈ ਸਾਂਝਾ ਪਲੇਟਫਾਰਮ ਕਾਇਮ ਕਰਕੇ ਇਸ ਨੂੰ ਅਮਲੀ ਰੂਪ ਦੇਣ ਦਾ ਪ੍ਰਸਤਾਵ ਰੱਖਿਆ ਜਿਸ ਵਿੱਚ ਅੰਤਰਰਾਜੀ ਸਰਹੱਦਾਂ ਨਾਲ ਜਾਂ ਨੇੜਲੇ ਇਲਾਕਿਆਂ ਵਿੱਚ ਸਮਗਲਰਾਂ/ਗੈਂਗਸਟਰਾਂ/ ਅਪਰਾਧੀਆਂ ਲਈ ਪਨਾਹਗਾਹ ਬਣੇ ਟਕਾਣਿਆਂ ਦੇ ਮੱਦੇਨਜ਼ਰ ਪੁਖਤਾ ਜਾਣਕਾਰੀ ਸਹੀ ਸਮੇਂ ‘ਤੇ ਸਾਂਝੀ ਕੀਤੀ ਜਾਇਆ ਕਰੇ। ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਕਾਰਜਕਾਰੀ, ਗ੍ਰਹਿ ਸਕੱਤਰਾਂ, ਸੂਬਾਈ ਪੁਲਿਸ ਮੁਖੀਆਂ ਅਤੇ ਸਿਹਤ ਸਕੱਤਰਾਂ ਸਮੇਤ ਵੱਖ-ਵੱਖ ਪੱਧਰ ‘ਤੇ ਸੂਬਿਆਂ ਦਰਮਿਆਨ ਆਪਸੀ ਸ਼ਮੂਲੀਅਤ ਦੀ ਮਹੱਤਤਾ ਦਾ ਵੀ ਜ਼ਿਕਰ ਕੀਤਾ। ਕਾਨਫਰੰਸ ਵਿੱਚ ਸ਼ਾਮਿਲ ਹੋਏ ਸੂਬਿਆਂ ਨੇ ਪਾਕਿਸਤਾਨ, ਅਫਗਾਨਿਸਤਾਨ, ਨਾਈਜੀਰੀਆ ਅਤੇ ਹੋਰ ਮੁਲਕਾਂ ਤੋਂ ਆਉਂਦੇ ਨਸ਼ਿਆਂ ‘ਤੇ ਚਿੰਤਾ ਜ਼ਾਹਰ ਕਰਦਿਆਂ ਇਸ ਸਮੱਸਿਆ ਵਿਰੁੱਧ ਜੰਗ ਵਿੱਚ ਇਕਜੁਟ ਹੋ ਕੇ ਡਟਣ ਅਤੇ ਖਿੱਤੇ ਨੂੰ ‘ਨਸ਼ਾ ਮੁਕਤ’ ਬਣਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਇਹ ਵੀ ਐਲਾਨ ਕੀਤਾ ਕਿ ਹਿਮਾਚਲ ਪ੍ਰਦੇਸ਼ ਨਸ਼ਿਆਂ ਬਾਰੇ ਅਗਲੀ ਖੇਤਰੀ ਕਾਨਫਰੰਸ ਦੀ ਮੇਜ਼ਬਾਨੀ ਕਰੇਗਾ ਜੋ ਅਗਲੇ ਸਾਲ ਦੇ ਸ਼ੁਰੂ ਵਿੱਚ ਸ਼ਿਮਲਾ ਵਿਖੇ ਹੋ ਰਹੀ ਹੈ।


