- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਸ਼ੇ ਦੀਆਂ ਗੋਲੀਆਂ, ਟੀਕੇ ਅਤੇ ਨਗਦੀ ਸਮੇਤ ਇੱਕ ਕਾਬੂ
ਭਵਾਨੀਗੜ੍ਹ – ਭਵਾਨੀਗੜ੍ਹ ਪੁਲਸ ਨੇ ਇੱਕ ਡਾਕਟਰ ਨੂੰ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪ੍ਰੋਬੇਸ਼ਨਲ ਡੀ.ਐਸ.ਪੀ. ਮਨੋਜ ਗੋਰਸੀ ਨੇ ਦੱਸਿਆ ਕਿ ਡਰੱਗ ਇੰਸਪੈਕਟਰ ਮੈਡਮ ਸੁਧਾ ਨੇ ਪਿੰਡ ਨਰੈਣਗੜ੍ਹ ਵਿੱਚ ਇੱਕ ਡਾਕਟਰ ਦੀ ਦੁਕਾਨ ‘ਤੇ ਛਾਪਾਮਾਰੀ ਕਰ ਉਥੋਂ 1630 ਨਸ਼ੇ ਦੀਆਂ ਗੋਲੀਆਂ ਅਤੇ 35 ਟੀਕਿਆਂ ਸਮੇਤ 35 ਹਜਾਰ ਨਗਦੀ ਬਰਾਮਦ ਕੀਤੀ। ਥਾਣਾ ਮੁਖੀ ਗੋਰਸੀ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਮੁਲਜਮ ਦਰਸ਼ਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਨਰੈਣਗੜ੍ਹ ਹਾਲ ਆਬਾਦ ਰਾਇਲ ਅਸਟੇਟ ਭਵਾਨੀਗੜ੍ਹ ਬੀ.ਏ.ਐਮ.ਐਸ.ਡਾਕਟਰ ਹੈ ਜੋ ਪੇਸ਼ੇ ਵਜੋਂ ਪਿੰਡ ਵਿੱਚ ਡਾਕਟਰੀ ਦੀ ਦੁਕਾਨ ਕਰਦਾ ਹੈ,ਖਿਲਾਫ ਪੁਲਸ ਨੇ ਮੁਕਦਮਾ ਦਰਜ ਕਰਕੇ ਅਦਾਲਤ ’ਚ ਪੇਸ਼ ਕੀਤਾ।


