- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਿਰਭਆ ਕੇਸ ਦੇ ਦੋਸ਼ੀ ਵਿਨੇ ਵਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ
ਨਵੀਂ ਦਿੱਲੀ – ਨਿਰਭਆ ਕੇਸ ਵਿੱਚ 7 ਜਨਵਰੀ 2020 ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਚਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਲਈ ਡੈਥ ਵਾਰੰਟ ਜਾਰੀ ਹੋਣ ਤੋਂ ਬਾਅਦ ਅੱਜ ਵੱਡੀ ਦੋਸ਼ੀ ਵਿਨੇ ਸ਼ਰਮਾ ਨੇ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਹੈ| ਪਟੀਸ਼ਨ ਵਿੱਚ ਦੋਸ਼ੀ ਨੇ ਡੈਥ ਵਾਰੰਟ ਤੇ ਰੋਕ ਲਾਉਣ ਦੀ ਮੰਗ ਕੀਤੀ ਹੈ| ਜਿਕਰਯੋਗ ਹੈ ਕਿ ਚਾਰੇ ਦੋਸ਼ੀਆਂ ਨੂੰ 22 ਜਨਵਰੀਨੂੰ ਤਿਹਾੜ ਜੇਲ ਵਿੱਚ ਸਵੇਰੇ 7 ਵਜੇ ਫਾਂਸੀ ਦਿੱਤੀ ਜਾਣੀ ਹੈ| ਦੋਸ਼ੀਆਂ ਦੀ ਕੋਸ਼ਿਸ਼ ਇਸ ਗੱਲ ਦੀ ਹੈ ਕਿ ਉਨ੍ਹਾਂ ਨੂੰ ਮਿਲਣ ਵਾਲੀ ਫਾਂਸੀ ਦੀ ਸਜ਼ਾ ਵਿੱਚ ਹੋਰ ਦੇਰੀ ਕੀਤੀ ਜਾਵੇ| ਇਸ ਲਈ ਦੋਸ਼ੀਆਂ ਵਿੱਚੋਂ ਇਕ ਨੇ ਮੁੜ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ| ਦੋਸ਼ੀ ਵਿਨੇ ਸ਼ਰਮਾ ਨੇ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ| ਚਾਰੇ ਦੋਸ਼ੀਆਂ ਨੂੰ ਤੈਅ ਤਰੀਕ ਮੁਤਾਬਕ 22 ਜਨਵਰੀ ਨੂੰ ਸਵੇਰੇ 7 ਵਜੇ ਫਾਂਸੀ ਦਿੱਤੇ ਜਾਣ ਲਈ ਡੈਥ ਵਾਰੰਟ ਜਾਰੀ ਕਰ ਦਿੱਤਾ ਗਿਆ ਸੀ| ਕੋਰਟ ਦੇ ਇਸ ਫੈਸਲੇ ਮਗਰੋਂ ਦੋਸ਼ੀਆਂ ਦੇ ਵਕੀਲ ਨੇ ਕਿਹਾ ਸੀ ਕਿ ਉਹ ਸੁਪਰੀਮ ਕੋਰਟ ਵਿਚ ਕਿਊਰੇਟਿਵ ਪਟੀਸ਼ਨ ਦਾਇਰ ਕਰਨਗੇ| ਇਸ ਕਿਊਰੇਟਿਵ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ 5 ਸੀਨੀਅਰ ਜੱਜ ਸੁਣਵਾਈ ਕਰਨਗੇ| ਚਾਰੇ ਦੋਸ਼ੀਆਂ ਵਿੱਚੋਂ ਇਕ ਦੋਸ਼ੀ ਵਿਨੇ ਵਰਮਾ ਵਲੋਂ ਕਿਊਰੇਵਿਟ ਪਟੀਸ਼ਨ ਦਾਇਰ ਕੀਤੇ ਜਾਣ ਤੋਂ ਬਾਅਦ ਸੁਪਰੀਮ ਕੋਰਟ ਇਸ ਪਟੀਸ਼ਨ ਤੇ ਸੁਣਵਾਈ ਕਰੇਗਾ ਅਤੇ 14 ਦਿਨਾਂ ਦੇ ਅੰਦਰ ਇਸ ਤੇ ਫੈਸਲਾ ਨਹੀਂ ਆਉਂਦਾ ਹੈ ਤਾਂ ਫਾਂਸੀ ਦੀ ਤਰੀਕ ਅੱਗੇ ਵਧ ਸਕਦੀ ਹੈ|


