- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਿਸ਼ਾਨੇਬਾਜ਼ੀ ਵਿਸ਼ਵ ਕੱਪ: ਸੌਰਭ ਤੇ ਮਨੂ ਨੇ ਜਿੱਤਿਆ ਸੋਨ ਤਗ਼ਮਾ
ਨਵੀਂ ਦਿੱਲੀ – ਨੌਜਵਾਨ ਨਿਸ਼ਾਨੇਬਾਜ਼ ਸੌਰਭ ਚੌਧਰੀ ਅਤੇ ਮਨੂ ਭਾਕਰ ਦੀ ਜੋੜੀ ਨੇ ਇੱਥੇ ਆਈਐੱਸਐੱਸਐਫ ਵਿਸ਼ਵ ਕੱਪ ਨਿਸ਼ਾਨਬਾਜ਼ੀ ਦੇ 10 ਮੀਟਰ ਏਅਰ ਪਿਸਟਲ ਮਿਸ਼ਰਤ ਟੀਮ ਮੁਕਾਬਲੇ ਵਿੱਚ ਸ਼ਾਨ ਦੇ ਨਾਲ ਸੋਨ ਤਗ਼ਮਾ ਜਿੱਤ ਲਿਆ ਹੈ। ਭਾਰਤੀ ਜੋੜੀ ਨੇ ਬੁੱਧਵਾਰ ਨੂੰ ਇੱਥੇ 483.5 ਅੰਕਾਂ ਦੇ ਨਾਲ ਆਰਾਮ ਦੇ ਨਾਲ ਸੋਨ ਤਗ਼ਮਾ ਪੱਕਾ ਕਰ ਲਿਆ। ਰੇਨਸ਼ਿਨ ਜਿਆਂਗ ਅਤੇ ਬੋਵੇਨ ਝਾਂਗ ਦੀ ਚੀਨੀ ਜੋੜੀ ਨੇ 477.8 ਅੰਕਾਂ ਦੇ ਨਾਲ ਚਾਂਦੀ ਦਾ ਤਗ਼ਮਾ ਹਾਸਲ ਕੀਤਾ। ਕੋਰੀਆ ਦੇ ਮਿਨਜੁੰਗ ਕਿਮ ਅਤੇ ਡੇਈਹੂਨ ਪਰਕ ਦੀ ਜੋੜੀ ਨੇ ਕਾਂਸੀ ਦਾ ਤਗ਼ਮਾ ਹਾਸਲ ਕੀਤਾ ਹੈ। ਇੱਥੇ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦੇ ਵਿੱਚ ਭਾਰਤੀ ਜੋੜੀ ਦੇ ਦਬਦਬੇ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਸੋਨੇ ਅਤੇ ਚਾਂਦੀ ਦੇ ਤਗ਼ਮਾ ਜੇਤੂਆਂ ਦੇ ਵਿਚਕਾਰ 5.8 ਅੰਕ ਦਾ ਅੰਤਰ ਹੈ। ਸੌਰਭ ਅਤੇ ਮਨੂ ਨੇ ਕੁਆਲੀਫਿਕੇਸ਼ਨ ਵਿੱਚ ਵਿਸ਼ਵ ਰਿਕਾਰਡ ਦੀ ਬਰਾਬਰੀ ਕਰਦਿਆਂ ਫਾਈਨਲ ਵਿੱਚ ਥਾਂ ਪੱਕੀ ਕੀਤੀ। ਫਾਈਨਲ ਵਿੱਚ ਵੀ ਇਸ ਜੋੜੀ ਨੇ ਆਪਣੀ ਲੈਅ ਨੂੰ ਬਰਕਰਾਰ ਰੱਖਿਆ। ਇੱਕ ਵਾਰ ਸਿਖ਼ਰਲਾ ਸਥਾਨ ਸਥਾਨ ਹਾਸਲ ਕਰਨ ਤੋਂ ਬਾਅਦ ਲਗਾਤਾਰ ਦਸ ਅੰਕ ਤੋਂ ਵੱਧ ਦੇ ਉੱਤੇ ਨਿਸ਼ਾਨੇ ਲਾਏ। ਮੁਕਾਬਲੇ ਵਿੱਚ ਹਿੱਸਾ ਲੈ ਰਹੀ ਹਿਨਾ ਸਿੱਧੂ ਅਤੇ ਅਭਿਸ਼ੇਕ ਵਰਮਾ ਦੀ ਇੱਕ ਹੋਰ ਭਾਰਤੀ ਜੋੜੀ ਕੁਆਲੀਫਿਕੇਸ਼ਨ ਦੀ ਹਰਡਲਜ਼ ਨੂੰ ਪਾਰ ਨਹੀਂ ਕਰ ਸਕੀ।


