ਨੀਤੀ ਕਮਿਸ਼ਨ ਦੀ ਬੈਠਕ ਵਿੱਚ ਸ਼ਾਮਲ ਨਹੀਂ ਹੋਵੇਗੀ ਮਮਤਾ ਬੈਨਰਜੀ, ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨੀਤੀ ਕਮਿਸ਼ਨ ਦੀ ਮੀਟਿੰਗ ਵਿੱਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਹੇ| ਇਸ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਇੱਕ ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਨੀਤੀ ਕਮਿਸ਼ਨ ਦੇ ਕੋਲ ਨਾ ਕੋਈ ਵਿੱਤੀ ਸ਼ਕਤੀਆਂ ਹਨ ਅਤੇ ਨਾ ਹੀ ਸੂਬੇ ਦੀਆਂ ਯੋਜਨਾਵਾਂ ਦਾ ਸਮਰੱਥਨ ਕਰਨ ਦੀ ਸ਼ਕਤੀ ਹੈ, ਇਸ ਕਾਰਨ ਉਹਨਾਂ ਲਈ ਬੈਠਕ ਵਿੱਚ ਸ਼ਾਮਲ ਹੋਣ ਦਾ ਕੋਈ ਮਤਲਬ ਨਹੀਂ ਹੈ| ਮੋਦੀ ਦੇ ਪਿਛਲੇ ਕਾਰਜਕਾਲ ਦੌਰਾਨ ਵੀ ਮਮਤਾ ਬੈਨਰਜੀ ਅਜਿਹੀ ਬੈਠਕਾਂ ਤੋਂ ਦੂਰ ਰਹਿੰਦੀ ਸੀ| ਉਹ ਇਸ ਵਾਰ ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਨਹੀਂ ਗਈ ਸੀ ਅਤੇ ਲਗਾਤਾਰ ਭਾਜਪਾ ਅਤੇ ਮੋਦੀ ਸਰਕਾਰ ਦੀ ਆਲੋਚਨਾ ਕਰ ਰਹੀ ਹੈ| ਮੋਦੀ ਸਰਕਾਰ ਵਲੋਂ ਯੋਜਨਾ ਕਮਿਸ਼ਨ ਨੂੰ ਖਤਮ ਕਰਕੇ ਉਸ ਦੀ ਥਾਂ ਨਵੇਂ ਸੰਗਠਨ ਕਾਇਮ ਕਰਨ ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਮਮਤਾ ਬੈਨਰਜੀ ਪਹਿਲਾਂ ਵੀ ਨੀਤੀ ਕਮਿਸ਼ਨ ਦੀਆਂ ਬੈਠਕਾਂ ਵਿੱਚ ਸ਼ਾਮਲ ਨਹੀਂ ਹੋਈ ਸੀ|

VIA PUNJAB