- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੀਰਵ ਮੋਦੀ ਤੇ ਉਸ ਦੇ ਪਰਿਵਾਰ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਸੰਮਨ ਜਾਰੀ
ਨਵੀਂ ਦਿੱਲੀ – ਵਿਸ਼ੇਸ਼ ‘ਭਗੌੜਾ ਆਰਥਿਕ ਅਪਰਾਧ ਕਾਨੂੰਨ’ ਅਦਾਲਤ ਨੇ 2 ਅਰਬ ਅਮਰੀਕੀ ਡਾਲਰ ਦੇ ਬੈਂਕ ਘਪਲੇ ਦੇ ਮੁੱਖ ਮੁਲਜ਼ਮ ਭਗੌੜੇ ਹੀਰਿਆਂ ਦੇ ਵਪਾਰੀ ਨੀਰਵ ਮੋਦੀ ਦੀ ਭੈਣ ਅਤੇ ਭਰਾ ਨੂੰ ਅੱਜ ਜਨਤਕ ਸੰਮਨ ਜਾਰੀ ਕਰ ਕੇ ਉਨ੍ਹਾਂ ਨੂੰ 25 ਸਤੰਬਰ ਲਈ ਪੇਸ਼ ਹੋਣ ਲਈ ਕਿਹਾ ਹੈ। ਇਨ੍ਹਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਹ ਅਦਾਲਤ ਸਾਹਮਣੇ ਪੇਸ਼ ਨਾ ਹੋਏ ਤਾਂ ਉਨ੍ਹਾਂ ਦੀ ਜਾਇਦਾਦ ਨਵੇਂ ਕਾਨੂੰਨ ਤਹਿਤ ਜ਼ਬਤ ਕਰ ਲਈ ਜਾਵੇਗੀ। ਐੱਮ. ਐੱਸ. ਆਜ਼ਮੀ ਦੀ ਅਦਾਲਤ ਨੇ ਪ੍ਰਮੁੱਖ ਅਖਬਾਰਾਂ ਵਿਚ ਨੀਰਵ ਮੋਦੀ ਦੀ ਭੈਣ ਪੂਰਵੀ ਮੋਦੀ ਅਤੇ ਭਰਾ ਨਿਸ਼ਾਲ ਮੋਦੀ ਦੇ ਨਾਂ 3 ਜਨਤਕ ਨੋਟਿਸ ਜਾਰੀ ਕੀਤੇ ਹਨ ਕਿਉਂਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨਵੇਂ ਕਾਨੂੰਨ ਦੇ ਤਹਿਤ ਇਕ ਅਰਜ਼ੀ ਵਿਚ ਇਨ੍ਹਾਂ ਨੂੰ ‘ਹਿੱਤਬੱਧ ਵਿਅਕਤੀਆਂ’ ਵਿਚ ਗਿਣਿਆ ਹੈ। ਈ. ਡੀ. ਨੇ ਦੋਵਾਂ ‘ਤੇ ਕਾਲੇ ਧਨ ਨੂੰ ਚਿੱਟਾ ਕਰਨ ‘ਚ ਸ਼ਾਮਲ ਹੋਣ ਅਤੇ ਭਾਰਤ ਤੋਂ ਫਰਾਰ ਹੋਣ ਦੇ ਦੋਸ਼ ਲਾਏ ਹਨ। ਅਦਾਲਤ ਨੇ ਦੋਵਾਂ ਨੂੰ 25 ਸਤੰਬਰ ਨੂੰ ਸਵੇਰੇ 11 ਵਜੇ ਅਦਾਲਤ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਇਸੇ ਤਰੀਕ ਨੂੰ ਨੀਰਵ ਮੋਦੀ ਨੂੰ ਵੀ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ।


