- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸੈਕਟਰ 25 ਦੇ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਪੀੜਤ ਪਰਿਵਾਰਾਂ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ 24ਵੇਂ ਦਿਨ ਵੀ ਜਾਰੀਹੈ।
ਭਲਕੇ ਤੋਂ ਸਿਵਲ ਸਕੱਤਰੇਤ ਪੰਜਾਬ ਸਾਹਮਣੇ ਪੈਂਫਲਟ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ —– ਕੈਂਥ
ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ 14 ਜਨਵਰੀ ਤੋਂ ਸਿਵਲ ਸਕੱਤਰੇਤ ਪੰਜਾਬ ਸਾਹਮਣੇ ਪੈਂਫਲਟ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ,ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆਂ ਸੈਕਟਰ 25, ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 24ਵੇਂ ਦਿਨ ਵੀ ਜਾਰੀ ਰਹੀ।ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਨਾਲ ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ ਦੇ ਹਲਾਤਾਂ ਨੂੰ ਨਜਿੱਠਣ ਵਿੱਚ ਅਸਫਲ ਸਾਬਿਤ ਹੋ ਗਿਆ ਹੈ, ਇਹ ਦੋਸ਼ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੈ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਲਗਾਇਆ ਹੈ। ਪਿੰਡਾਂ ਅਤਾਲਾਂ ਅਤੇ ਸ਼ੇਰਗੜ੍ਹ ਦੇ ਪੀੜਤ ਪਰਿਵਾਰਾਂ ਉਤੇ ਸੰਗੀਨ ਧਾਰਵਾਂ ਤਹਿਤ 307 ਅਤੇ 326ਦਾ ਝੂਠਾ ਕੇਸ ਦਰਜ ਹੋਣ ਕਾਰਨ ਡਰ ਅਤੇ ਸਹਿਮ ਕਰਕੇ ਇਹ ਸ਼ਰਨਾਰਥੀ ਬਣਕੇ ਪਿਛਲੇ 21 ਦਸੰਬਰ ਤੋਂ ਲਗਾਤਾਰ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਨਜਰਅੰਦਾਜ਼ ਕਰਨਾ ਸ਼ਰਮਨਾਕ ਹੈ। ਇਨ੍ਹਾਂ ਗੰਭੀਰ ਘਟਨਾਵਾਂ ਤੇ ਕਾਂਗਰਸ ਪਾਰਟੀ ਦੇ ਅਨੁਸੂਚਿਤ ਜਾਤੀਆਂ ਦੇ ਕੈਬਨਿਟ ਮੰਤਰੀਆਂ ਸਮੇਤ ਵਿਧਾਇਕ ਅਜਿਹੀਆਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀਆਂ ਸ਼ਰਮਨਾਕ ਘਟਨਾਵਾਂ ਪ੍ਰਤੀ ਚੁੱਪ ਹਨ। ਧਰਨਾਕਾਰੀਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ,ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਵਤੀਰਾ ਸ਼ਰਮਨਾਕ ਅਤੇ ਗੈਰ-ਜਿਮੇਵਾਰਾਨਾ ਹੈ।ਸ੍ਰ ਕੈਂਥ ਨੇ ਦੱਸਿਆ ਕਿ ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਪੀੜਤ ਪਰਿਵਾਰਾਂ ਤੇ ਉਪਰ ਹੋ ਰਹੇ ਅਨਿਆਂ, ਅੱਤਿਆਚਾਰਾਂ,ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ ਦੇ ਖਿਲਾਫ਼ ਖੜ੍ਹੇ ਨਾ ਹੋਕੇ, ਮੌਕਾਪ੍ਰਸਤੀ ਦੀ ਰਾਜਨੀਤੀ ਕਰ ਰਹੇ ਹਨ। ਕਾਂਗਰਸ ਪਾਰਟੀ ,ਆਮ ਆਦਮੀ ਪਾਰਟੀ ਅਤੇ ਅਕਾਲੀ-ਭਾਜਪਾ ਗਠਜੋੜ ਦੇ ਵਿਧਾਇਕ, ਲੀਡਰ ਮੌਕਾਪ੍ਰਸਤੀ ਦੀ ਸਿਆਸਤ ਕਰਕੇ ਅਨੁਸੂਚਿਤ ਜਾਤੀਆਂ ਨਾਲ ਧੋਖਾ ਕਰ ਰਹੇ ਹਨ। ਜੋ ਕਿ ਕਿਸੇ ਵੀ ਮਾਮਲੇ ਦੇ ਉਪਰ ਆਪਣੀ ਪਾਰਟੀ ਲੀਡਰਸ਼ਿਪ ਦੇ ਮੂਹਰੇ ਅਨੁਸੂਚਿਤ ਜਾਤਾਂ ਦੀ ਕਿਸੇ ਵੀ ਮੰਗ ਨੂੰ ਲੈਕੇ ਜੁਬਾਨ ਤੱਕ ਨਹੀਂ ਖੋਲਦੇ ਤੇ ਕੇਵਲ ਤੇ ਕੇਵਲ ਮੂਕ ਦਰਸ਼ਕ ਬਣ ਕੇ ਸਮਾਂ ਕੱਢ ਰਹੇ ਹਨ।


