- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੋਟਬੰਦੀ ਦੇ ਜਸ਼ਨ ਮਨਾਉਣਾ ਪੀੜਤਾਂ ਦੀ ਕਬਰ ਤੇ ਕੇਕ ਕੱਟਣ ਵਾਂਗ : ਸ਼ਿਵ ਸੈਨਾ
ਮੁੰਬਈ – ਸ਼ਿਵ ਸੈਨਾ ਨੇ ਭਾਜਪਾ ਤੇ ਤਿੱਖਾ ਸ਼ਬਦੀ ਵਾਰ ਕੀਤਾ ਹੈ| ਸ਼ਿਵ ਸੈਨਾ ਨੇ ਕਿਹਾ ਕਿ ਨੋਟਬੰਦੀ ਦੀ ਚੌਥੀ ਵਰ੍ਹੇਗੰਢ ਮਨਾਉਣਾ ਉਨ੍ਹਾਂ ਲੋਕਾਂ ਦੀਆਂ ਕਬਰਾਂ ਤੇ ਕੇਕ ਕੱਟਣ ਬਰਾਬਰ ਹੈ, ਜੋ ਇਸ ਕਾਰਨ ਬਰਬਾਦ ਹੋਏ ਅਤੇ ਜਿਨ੍ਹਾਂ ਵਿਚੋਂ ਕਈਆਂ ਨੇ ਖ਼ੁਦਕੁਸ਼ੀ ਤੱਕ ਕਰ ਲਈ ਸੀ| ਸ਼ਿਵ ਸੈਨਾ ਨੇ ਆਪਣੇ ਮੁੱਖ ਪੱਤਰ ‘ਸਾਮਨਾ’ ਵਿੱਚ ਪ੍ਰਕਾਸ਼ਤ ਸੰਪਾਦਕੀ ਵਿੱਚ ਸਾਲ 2016 ਦੀ ਨੋਟਬੰਦੀ ਦੇ ਫੈਸਲੇ ਨੂੰ ਭਾਰਤ ਦੇ ਇਤਿਹਾਸ ਦਾ ਕਾਲਾ ਅਧਿਆਏ ਕਰਾਰ ਦਿੱਤਾ|ਪਾਰਟੀ ਨੇ ਦਾਅਵਾ ਕੀਤਾ ਕਿ ਨੋਟਬੰਦੀ ਅਤੇ ਵਸਤੂ ਤੇ ਸੇਵਾ ਟੈਕਸ (ਜੀ.ਐਸ.ਟੀ.) ਨੂੰ ਲਾਗੂ ਕਰਨ ਨਾਲ ਦੇਸ਼ ਦੇ ਹਿੱਤਾਂ ਨੂੰ ਨੁਕਸਾਨ ਹੋਇਆ| ਸਾਮਨਾ ਨੇ ਲਿਖਿਆ-ਨੋਟਬੰਦੀ ਦੇ ਫੈਸਲੇ ਤੇ ਜਸ਼ਨ ਮਨਾਉਣਾ ਜਿਸ ਦੀ ਵਜ੍ਹਾ ਕਰ ਕੇ ਕਈ ਲੋਕਾਂ ਦੀਆਂ ਮੌਤਾਂ ਹੋਈਆਂ, ਨੌਕਰੀਆਂ ਚੱਲੀਆਂ ਗਈਆਂ, ਖੁਦਕੁਸ਼ੀਆਂ ਕੀਤੀਆਂ ਗਈਆਂ ਅਤੇ ਕਾਰੋਬਾਰ ਤਬਾਹ ਹੋ ਗਏ, ਉਂਝ ਹੀ ਹੈ ਜਿਵੇਂ ਅਜਿਹੇ ਲੋਕਾਂ ਦੀਆਂ ਕਬਰਾਂ ਤੇ ਜਨਮ ਦਿਨ ਦਾ ਕੇਕ ਕੱਟਣਾ|


