- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੋਟਬੰਦੀ ਮੋਦੀ ਸਰਕਾਰ ਦਾ ਸਭ ਤੋਂ ਵੱਡਾ ਘੁਟਾਲਾ: ਰਾਹੁਲ
ਭੋਪਾਲ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਖਿਆ ਕਿ ਮੋਦੀ ਸਰਕਾਰ ਵੱਲੋਂ ਕਾਲਾ ਧਨ ਸਫੇਦ ਬਣਾਉਣ ਲਈ ਨੋਟਬੰਦੀ ਸਭ ਤੋਂ ਵੱਡਾ ਘੁਟਾਲਾ ਸੀ। ਲਗਭਗ 15 ਕਿਲੋਮੀਟਰ ਦਾ ਰੋਡਸ਼ੋਅ ਕਰਨ ਤੋਂ ਬਾਅਦ ਇੱਥੇ ਦਸਹਿਰਾ ਮੈਦਾਨ ਵਿੱਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪ੍ਰਚਾਰ ਮੁਹਿੰਮ ਦਾ ਬਿਗਲ ਵਜਾਉਂਦਿਆਂ ਮੋਦੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ‘‘ ਨੋਟਬੰਦੀ ਦਾ ਅਸਲ ਮਕਸਦ ਆਮ ਲੋਕਾਂ ਤੇ ਛੋਟੇ ਵਪਾਰੀਆਂ ਤੋਂ ਪੈਸੇ ਕਢਵਾ ਕੇ ਦੇਸ਼ ਦੇ 15 ਸਭ ਤੋਂ ਵੱਡੇ ਧਨਾਢਾਂ ਦੇ ਹਵਾਲੇ ਕਰਨਾ ਸੀ।’’ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਨੇ 15 ਵੱਡੇ ਸਨਅਤਕਾਰਾਂ ਦਾ ਡੇਢ ਲੱਖ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ ਪਰ 5000 ਰੁਪਏ ਤੱਕ ਕਰਜ਼ਾ ਲੈਣ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ’ਚ ਇੰਨੀ ਤਕਲੀਫ਼ ਕਿਉਂ ਹੋ ਰਹੀ ਹੈ? ਲੱਖਾਂ ਕਰੋੜਾਂ ਦਾ ਕਰਜ਼ਾ ਲੈਣ ਵਾਲਿਆਂ ਨੂੰ ਐਨਪੀਏ ਕਿਹਾ ਜਾਂਦਾ ਹੈ ਪਰ 5000 ਰੁਪਏ ਤੱਕ ਦਾ ਕਰਜ਼ਾ ਨਾ ਮੋੜ ਸਕਣ ਵਾਲੇ ਕਿਸਾਨ ਨੂੰ ਡਿਫਾਲਟਰ ਕਹਿ ਕੇ ਜ਼ਲੀਲ ਕੀਤਾ ਜਾਂਦਾ ਹੈ।


