- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਟਿਆਲਾ ਤੇ ਬਠਿੰਡਾ ਹਲਕੇ ਦੇ ਨਤੀਜੇ ਬਦਲਣਗੇ ਪੰਜਾਬ ਦੀ ਰਾਜਨੀਤੀ
ਜੇਕਰ ਮਹਾਰਾਣੀ ਹਾਰੀ ਤਾਂ ਕੈਪਟਨ ਨੂੰ ਦੇਣਾ ਪਵੇਗਾ ਅਸਤੀਫਾ
ਜਲੰਧਰ – ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਨਤੀਜੇ ਵੀਰਵਾਰ ਨੂੰ ਆਉਣ ਵਾਲੇ ਹਨ। ਇਸ ਦੌਰਾਨ ਸਿਆਸੀ ਹਲਕਿਆਂ ਦੀਆਂ ਨਜ਼ਰਾਂ 13 ਵਿੱਚੋਂ 2 ਹਲਕਿਆਂ ਬਠਿੰਡਾ ਅਤੇ ਪਟਿਆਲਾ ਉੱਪਰ ਲੱਗੀਆਂ ਹੋਈਆਂ ਹਨ। ਇਨ੍ਹਾਂ ਦੋਵਾਂ ਹਲਕਿਆਂ ਦੇ ਨਤੀਜੇ ਪੰਜਾਬ ਦੀ ਸਿਆਸਤ ਨੂੰ ਸਭ ਤੋਂ ਵਧ ਪ੍ਰਭਾਵਿਤ ਕਰਨਗੇ। ਜੇਕਰ ਪਟਿਆਲਾ ਵਿੱਚ ਕਾਂਗਰਸੀ ਉਮੀਦਵਾਰ ਮਹਾਰਾਣੀ ਪਰਨੀਤ ਕੌਰ ਸਫ਼ਲ ਨਹੀਂ ਹੁੰਦੇ ਤਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਅਹੁਦੇ ਤੋਂ ਅਸਤੀਫੇ ਲਈ ਦਬਾਅ ਵਧ ਸਕਦਾ ਹੈ। ਕਾਂਗਰਸ ਬੇਸ਼ੱਕ ਦੂਸਰੀਆਂ 12 ਸੀਟਾਂ ਜਿੱਤ ਜਾਵੇ, ਤਦ ਵੀ ਪਟਿਆਲਾ ਸੀਟ ਦਾ ਨਤੀਜਾ ਮੁੱਖ ਮੰਤਰੀ ਲਈ ਕਾਫੀ ਅਹਿਮ ਹੈ। ਜੇਕਰ ਕੈਪਟਨ ਅਸਤੀਫਾ ਦਿੰਦੇ ਹਨ ਤਦ ਸ. ਨਵਜੋਤ ਸਿੰਘ ਸਿੱਧੂ ਨਵੇਂ ਮੁੱਖ ਮੰਤਰੀ ਬਣ ਸਕਦੇ ਹਨ। ਇਸੇ ਤਰ੍ਹਾਂ ਬਠਿੰਡਾ ਲੋਕ ਸਭਾ ਹਲਕੇ ਦਾ ਨਤੀਜਾ ਵੀ ਕਾਫੀ ਅਹਿਮੀਅਤ ਅਖਤਿਆਰ ਕਰ ਗਿਆ ਹੈ, ਜੇਕਰ ਇਸ ਹਲਕੇ ਤੋਂ ਅਕਾਲੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਜੇਤੂ ਰਹਿੰਦੇ ਹਨ ਤਦ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦੇ ਸਿਆਸੀ ਭਵਿੱਖ ਉੱਪਰ ਪ੍ਰਸ਼ਨ ਚਿੰਨ੍ਹ ਲੱਗ ਜਾਵੇਗਾ। ਜੇਕਰ ਇਸ ਹਲਕੇ ਤੋਂ ਕਾਂਗਰਸ ਜੇਤੂ ਹੋਈ ਤਦ ਸ. ਮਨਪ੍ਰੀਤ ਸਿੰਘ ਬਾਦਲ ਅਤੇ ਅਤੇ ਸ. ਨਵਜੋਤ ਸਿੰਘ ਸਿੱਧੂ ਸਿਆਸੀ ਤੌਰ ‘ਤੇ ਹੋਰ ਮਜ਼ਬੂਤ ਹੋਣਗੇ। ਲੋਕ ਸਭਾ ਚੋਣਾਂ ਦੇ ਨਤੀਜੇ ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਸਿਆਸੀ ਭਵਿੱਖ ਵੀ ਤੈਅ ਕਰਨ ਵਾਲੇ ਹਨ। ਜੇਕਰ ਅਕਾਲੀ ਦਲ ਬਠਿੰਡਾ ਅਤੇ ਫਿਰੋਜ਼ਪੁਰ ਤੋਂ ਸਫ਼ਲ ਨਹੀਂ ਹੁੰਦਾ ਤਦ ਸ. ਸੁਖਬੀਰ ਸਿੰਘ ਬਾਦਲ ਲਈ ਪਾਰਟੀ ਦੀ ਪ੍ਰਧਾਨਗੀ ‘ਤੇ ਬਰਕਰਾਰ ਰਹਿਣਾ ਔਖਾ ਹੋ ਜਾਵੇਗਾ। ਇਸੇ ਤਰ੍ਹਾਂ ਗੁਰਦਾਸਪੁਰ ਹਲਕੇ ਦਾ ਨਤੀਜਾ ਵੱਡੀ ਅਹਿਮੀਅਤ ਰੱਖਦਾ ਹੈ। ਜੇਕਰ ਕਾਂਗਰਸ ਇਸ ਹਲਕੇ ਤੋਂ ਹਾਰ ਗਈ ਤਦ ਸ੍ਰੀ ਸਨੀਲ ਜਾਖੜ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਛੱਡਣੀ ਪੈ ਸਕਦੀ ਹੈ।


