- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਟਿਆਲਾ ਸਪੋਰਟਸ ਯੂਨੀਵਰਸਿਟੀ ਲਈ ਨੋਟੀਫਿਕੇਸ਼ਨ ਜਾਰੀ, ਦਾਖਲੇ ਸਤੰਬਰ ਤੋਂ
ਚੰਡੀਗੜ – ਸੋਮਵਾਰ ਨੂੰ ਪਟਿਆਲਾ ਸਪੋਰਟਸ ਯੂਨੀਵਰਸਿਟੀ ਬਾਰੇ ਜ਼ਰੂਰੀ ਨੋਟੀਫਿਕੇਸ਼ਨ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਮਈ ਪ੍ਰੋਜੈਕਟ ਅਤਿ ਅਧੁਨਿਕ ਪਟਿਆਲਾ ਸਪੋਰਟਸ ਯੂਨੀਵਰਸਿਟੀ ਵਾਸਤਵਿਕ ਰੂਪ ਵਿੱਚ ਆਉਣ ਦੇ ਕਗਾਰ ’ਤੇ ਪਹੁੰਚ ਗਿਆ ਹੈ। ਭਾਰਤੀ ਸੰਵਿਧਾਨ ਦੀ ਧਾਰਾ 213 ਦੀ ਕਲਾਜ (1) ਦੇ ਹੇਠ 19 ਜੁਲਾਈ 2019 ਨੂੰ ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਵੱਲੋਂ ‘ਦੀ ਪੰਜਾਬ ਸਪੋਰਟਸ ਯੂਨੀਵਰਸਿਟੀ ਆਰਡੀਨੈਂਸ 2019’ ਦੇ ਕੀਤੇ ਐਲਾਨ ਦੇ ਸਬੰਧ ਵਿੱਚ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਕ ਸਤੰਬਰ, 2019 ਤੋਂ ਦਾਖਲੇ ਸ਼ੁਰੂ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ ਜਿਸ ਦਾ ਫੈਸਲਾ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਿਛਲੇ ਮਹੀਨੇ ਹੋਈ ਯੂਨੀਵਰਸਿਟੀ ਦੀ ਸਥਾਪਨਾ ਬਾਰੇ ਸਟੀਅਰਿੰਗ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ ਸੀ। ਇਹ ਯੂਨੀਵਰਸਿਟੀ ਸਪੋਰਟਸ ਸਾਇੰਸ, ਸਪੋਰਟਸ ਤਕਨਾਲੋਜੀ, ਸਪੋਰਟਸ ਪ੍ਰਬੰਧਨ ਅਤੇ ਸਪੋਰਟਸ ਕੋਚਿੰਗ ਦੇ ਖੇਤਰਾਂ ਵਿੱਚ ਸਿੱਖਿਆ ਨੂੰ ਬੜਾਵਾ ਦੇਣ ਲਈ ਸਥਾਪਤ ਕੀਤੀ ਜਾ ਰਹੀ ਹੈ। ਇਸ ਵਿੱਚ ਖੇਡਾਂ ਆਧਾਰਿਤ ਸਿੱਖਿਆ, ਸਿਖਲਾਈ ਅਤੇ ਖੋਜ ਖੇਤਰਾਂ ਉੱਤੇ ਕੇਂਦਰਿਤ ਕੀਤਾ ਜਾ ਰਿਹਾ ਹੈ। ਇਹ ਉੱਚ ਪੱਧਰੀ ਬੁਨਿਆਦੀ ਢਾਂਚੇ ’ਤੇ ਆਧਾਰਤ ਹੈ ਜਿਸ ਵਿੱਚ ਸਰੀਰਿਕ ਸਿੱਖਿਆ ਅਤੇ ਸਪੋਰਟਸ ਸਾਇੰਸਿਜ਼ ਦੇ ਖੇਤਰਾਂ ਨਾਲ ਸਬੰਧਤ ਹੋਰ ਸੰਸਥਾਵਾਂ ਨੂੰ ਪੇਸ਼ੇਵਰ ਅਤੇ ਅਕਾਦਮਿਕ ਲੀਡਰਸ਼ਿਪ ਮੁਹੱਈਆ ਕਰਾਈ ਜਾਵੇਗੀ। ਇਹ ਯੂਨੀਵਰਸਿਟੀ ਸਾਰੀਆਂ ਖੇਡਾਂ ਦੇ ਹੁਨਰਮੰਦ ਖਿਡਾਰੀਆਂ ਦੇ ਲਈ ਇਕ ਅਤਿ-ਉੱਤਮ ਕੇਂਦਰ ਵਜੋਂ ਸੇਵਾ ਨਿਭਾਏਗੀ ਅਤੇ ਖੋਜ ਨੂੰ ਅੱਗੇ ਖੜਣ ਵਿੱਚ ਯੋਗਦਾਨ ਦੇਵੇਗੀ। ਇਹ ਗਿਆਨ ਹੁਨਰ ਦੇ ਵਿਕਾਸ ਲਈ ਸਮਰੱਥਾਵਾਂ ਪੈਦਾ ਕਰੇਗੀ ਅਤੇ ਸਪੋਰਟਸ ਤਕਨਾਲੋਜੀ ਦੇ ਵੱਖ-ਵੱਖ ਖੇਤਰਾਂ ਵਿੱਚ ਸਮਰੱਥਾ ਅਤੇ ਸਾਰੀਆਂ ਖੇਡਾਂ ਦੇ ਵਾਸਤੇ ਉੱਚ ਕਾਰਗੁਜ਼ਾਰੀ ਸਿਖਲਾਈ ਉਪਲਬਧ ਕਰਾਏਗੀ। ਗੌਰਤਲਬ ਹੈ ਕਿ ਮੁੱਖ ਮੰਤਰੀ ਨੇ 19 ਜੂਨ, 2017 ਨੂੰ ਪੰਜਾਬ ਵਿਧਾਨ ਸਭਾ ਵਿੱਚ ਦਿੱਤੇ ਆਪਣੇ ਭਾਸ਼ਣ ਦੌਰਾਨ ਇਹ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਉਲੰਪਿਅਨ ਅਤੇ ਇੰਟਰਨੈਸ਼ਨਲ ਉਲੰਪਿਕ ਕਮੇਟੀ ਦੇ ਮੈਂਬਰ ਰਣਧੀਰ ਸਿੰਘ ਦੀ ਅਗਵਾਈ ਵਿੱਚ ਇਸ ਦੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਲਈ ਇਕ ਸਟੀਅਰਿੰਗ ਕਮੇਟੀ ਬਣਾਈ ਗਈ ਸੀ ਜਿਸ ਦਾ ਉਦੇਸ਼ ਇਸ ਖੇਡ ਸੰਸਥਾ ਨੂੰ ਅੰਤਰਰਾਸ਼ਟਰੀ ਮਿਆਰ ਦੇ ਅਨੁਸਾਰ ਸਥਾਪਤ ਕਰਨਾ ਸੀ। ਪੰਜਾਬ ਮੰਤਰੀ ਮੰਡਲ ਨੇ 6 ਜੂਨ, 2019 ਨੂੰ ਪੰਜਾਬ ਸਪੋਰਟਸ ਯੂਨੀਵਰਸਿਟੀ ਆਰਡੀਨੈਂਸ 2019 ਨੂੰ ਪ੍ਰਵਾਨਗੀ ਦਿੱਤੀ ਸੀ ਜਿਸ ਦੇ ਨਾਲ ਇਸ ਦੀ ਸਥਾਪਨਾ ਲਈ ਰਾਹ ਪੱਧਰਾ ਹੋ ਗਿਆ ਸੀ।


