- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਨਗ੍ਰੇਨ ਦੇ ਨਾਨ ਆਫੀਸਲ ਡਾਇਰੈਕਟਰ ਰਜਨੀਸ਼ ਸ਼ੌਰੀ ਨੇ ਅਹੁਦਾ ਸੰਭਾਲਿਆ
ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਪਨਗ੍ਰੇਨ ਦੇ ਨਵ ਨਿਯੁਕਤ ਨਾਨ ਆਫੀਸਲ ਡਾਇਰੈਕਟਰ ਸ੍ਰੀ ਰਜਨੀਸ਼ ਸ਼ੌਰੀ ਨੇ ਅੱਜ ਪਨਗ੍ਰੇਨ ਦੇ ਚੇਅਰਮੈਨ ਸ੍ਰੀ ਵਾਈ.ਐਸ. ਰੱਤੜਾ, ਆਈ.ਏ.ਐਸ. (ਸੇਵਾ ਮੁਕਤ) ਅਤੇ ਪਨਗ੍ਰੇਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ. ਦੀ ਹਾਜ਼ਰੀ ਵਿੱਚ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਆਪਣਾ ਅਹੁਦਾ ਸੰਭਾਲਿਆ।ਅਹੁਦਾ ਸੰਭਾਲਣ ਉਪਰੰਤ ਗੱਲਬਾਤ ਦੌਰਾਨ ਸ੍ਰੀ ਸ਼ੌਰੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਇਸ ਜ਼ਿੰਮੇਵਾਰੀ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪਰਨੀਤ ਕੌਰ ਦਾ ਉਚੇਚਾ ਧੰਨਵਾਦ ਕੀਤਾ।


