- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਕੀਤੇ ਦਰਸ਼ਨ
ਗੁਰੂ ਨਾਨਕ ਸਾਹਿਬ ਨਾਲ ਸਬੰਧਤ ਹੈ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ
ਅੰਮ੍ਰਿਤਸਰ – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਅੱਜ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕੀਤੇ। ਗੁਰਦੁਆਰਾ ਰੋੜੀ ਸਾਹਿਬ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਹੈ। ਇਥੇ ਗੁਰੂ ਸਾਹਿਬ ਜੀ ਨੇ ਭਾਈ ਲਾਲੋ ਨੂੰ ਮਿਲ ਕੇ ਕਿਰਤ ਕਮਾਈ ਨੂੰ ਵਡਿਆਈ ਬਖਸੀ ਸੀ ਅਤੇ ਲੋਕਾਈ ਨੂੰ ਕਿਰਤ ਨਾਲ ਜੁੜਨ ਦਾ ਉਪਦੇਸ਼ ਦਿੱਤਾ ਸੀ। ਜਥੇ ਵਿਚ ਸ਼ਾਮਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਏਮਨਾਬਾਦ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇ ਵਿਚ ਸ਼ਾਮਲ ਸੰਗਤ ਨੇ ਗੁਰੂ ਸਾਹਿਬ ਦੇ ਇਸ ਪਾਵਨ ਅਸਥਾਨ ਤੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਕੀਰਤਨ ਸਰਵਣ ਕੀਤਾ। ਉਨ੍ਹਾਂ ਦੱਸਿਆ ਕਿ ਇਥੇ ਪੁੱਜਣ ’ਤੇ ਸੰਗਤ ਦਾ ਭਰਵਾਂ ਸਵਾਗਤ ਹੋਇਆ। ਡਾ. ਰੂਪ ਸਿੰਘ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਸੰਗਤ ਲਈ ਲੰਗਰ ਦਾ ਵਧੀਆ ਪ੍ਰਬੰਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਗੁਰ ਅਸਥਾਨ ਦੀ ਮਹਾਨਤਾ ਮਿਹਨਤ ਦੀ ਘਾਲ ਨਾਲ ਜੁੜੀ ਹੋਈ ਹੈ ਕਿਉਂਕਿ ਗੁਰੂ ਸਾਹਿਬ ਵੱਲੋਂ ਹੱਥੀਂ ਕਿਰਤ ਕਰਨ ਦਾ ਦਿੱਤਾ ਗਿਆ ਸਿਧਾਂਤ ਇਥੇ ਹੋਰ ਦ੍ਰਿੜ੍ਹ ਹੋਇਆ ਸੀ। ਗੁਰੂ ਘਰ ਵਿਖੇ ਖੂਬਸੂਰਤ ਹਰਿਆਵਲ ਨਾਲ ਭਰਪੂਰ ਵਾਤਾਵਰਣ ਸੰਗਤ ਨੂੰ ਸਕੂਨ ਦੇਣ ਵਾਲਾ ਹੈ। ਡਾ. ਰੂਪ ਸਿੰਘ ਕਿਹਾ ਕਿ ਬੇਸ਼ੱਕ ਗੁਰਦੁਆਰਾ ਸਾਹਿਬ ਦੀ ਇਮਾਰਤ ਬਹੁਤ ਛੋਟੀ ਹੈ ਪਰੰਤੂ ਜਿਹੜਾ ਉਪਦੇਸ਼ ਲੋਕਾਈ ਨੂੰ ਗੁਰੂ ਸਾਹਿਬ ਨੇ ਇਥੋਂ ਦਿੱਤਾ ਉਹ ਵੱਡੇ ਮਹੱਤਵ ਵਾਲਾ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਆਗੂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਗ੍ਰੰਥੀ ਸਿੰਘ ਤੇ ਰਾਗੀ ਜਥੇ ਨੂੰ ਗੁਰੂ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨ ਦਿੱਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਸ. ਕਰਨਜੀਤ ਸਿੰਘ, ਸ. ਪਰਵਿੰਦਰ ਸਿੰਘ ਡੰਡੀ ਵੀ ਮੌਜੂਦ ਸਨ।


