- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਯੋਜਨਾ ਦਾ ਮਹਿਬੂਬਾ ਵੱਲੋਂ ਸਵਾਗਤ
ਸ੍ਰੀਨਗਰ- ਜੰਮੂ-ਕਸ਼ਮੀਰ ਦੀ ਸਾਬਕਾ ਮੁਖ ਮੰਤਰੀ ਮਹਿਬੂਬਾ ਮੁਫਤੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਯੋਜਨਾ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਮਹਿਬੂਬਾ ਨੇ ਮਕਬੂਜ਼ਾ ਕਸ਼ਮੀਰ ‘ਚ ਕਸ਼ਮੀਰੀ ਪੰਡਿਤਾਂ ਲਈ ਸ਼ਾਰਦਾ ਪੀਠ ਦਾ ਰਸਤਾ ਵੀ ਜਲਦੀ ਖੁਲ੍ਹਣ ਦੀ ਉਮੀਦ ਜਤਾਈ ਹੈ।ਦਸ ਦਈਏ ਕਿ ਪਾਕਿਸਤਾਨ ਦੀ ਹਾਲ ‘ਚ ਬਣੀ ਨਵੀਂ ਸਰਕਾਰ ਨੇ ਸਾਲ 2019 ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਗਲ ਕਹੀ ਸੀ।


