- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ : 13 ਅਗਸਤ ਨੂੰ 30 ਭਾਰਤੀ ਮਛੇਰੇ ਕਰੇਗਾ ਰਿਹਾਅ
ਇਸਲਾਮਾਬਾਦ- ਪਾਕਿਸਤਾਨ 13 ਅਗਸਤ ਨੂੰ 30 ਭਾਰਤੀ ਮਛੇਰੇ ਰਿਹਾਅ ਕਰੇਗਾ। ਇਸ ਗੱਲ ਦੀ ਜਾਣਕਾਰੀ ਭਾਰਤ ਨੂੰ ਦੇ ਦਿੱਤੀ ਗਈ ਹੈ। ਇਕ ਅੰਗਰੇਜ਼ੀ ਅਖਬਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 14 ਅਗਸਤ ਨੂੰ ਪਾਕਿਸਤਾਨ ਦਾ ਆਜ਼ਾਦੀ ਦਿਹਾੜਾ ਹੈ ਅਤੇ ਇਸ ਮੌਕੇ ‘ਤੇ ਪਾਕਿਸਤਾਨ ਤਹਿਕੀਕ-ਏ-ਇਨਸਾਫ ਦੇ ਮੁਖੀ ਇਮਰਾਨ ਖਾਨ ਦੇਸ਼ ਦੇ ਪ੍ਰਧਾਨ ਮੰਤਰੀ ਦੇ ਤੌਰ ‘ਤੇ ਸਹੁੰ ਚੁੱਕ ਸਕਦੇ ਹਨ। ਪਾਕਿਸਤਾਨ ਦੇ ਇਸ ਐਲਾਨ ਨੂੰ ਭਾਰਤ ਨਾਲ ਰਿਸ਼ਤਿਆਂ ਨੂੰ ਬਿਹਤਰ ਕਰਨ ਦੀਆਂ ਕੋਸ਼ਿਸ਼ਾਂ ਦੇ ਤਹਿਤ ਦੇਖਿਆ ਜਾ ਰਿਹਾ ਹੈ। 13 ਅਗਸਤ ਨੂੰ ਇਹ ਮਛੇਰੇ ਵਾਹਗਾ ਸਥਿਤ ਅਟਾਰੀ ਬਾਰਡਰ ਦੇ ਰਸਤੇ ਭਾਰਤ ਆਉਣਗੇ।


