- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਨੂੰ ਹਰਾ ਕੇ ਭਾਰਤ ਫਾਈਨਲ ’ਚ
ਭਾਰਤ ਨੇ ਆਈਸੀਸੀ ਅੰਡਰ-19 ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ’ਚ ਆਪਣੇ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ 10 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 43.1 ਓਵਰਾਂ ਵਿੱਚ 172 ਦੌੜਾਂ ਬਣਾਈਆਂ ਜਿਸ ਦੇ ਜਵਾਬ ਵਿੱਚ ਭਾਰਤ ਨੇ 35.2 ਓਵਰਾਂ ਵਿੱਚ ਬਿਨਾਂ ਕੋਈ ਵਿਕਟ ਗੁਆਏ 176 ਦੌੜਾਂ ਬਣਾ ਕੇ ਮੁਕਾਬਲਾ ਜਿੱਤ ਲਿਆ।ਪਾਕਿਸਤਾਨ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਨ ਮੈਦਾਨ ’ਚ ਉੱਤਰੀ ਭਾਰਤੀ ਟੀਮ ਦੀ ਸਲਾਮੀ ਜੋੜੀ ਯਸ਼ਸਵੀ ਜੈਸਵਾਲ ਤੇ ਦਿਵਿਆਂਸ਼ ਸਕਸੈਨਾ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਬਿਨਾਂ ਕਿਸੇ ਨੁਕਸਾਨ ਦੇ ਟੀਮ ਨੂੰ ਜਿੱਤ ਤੱਕ ਪਹੁੰਚਾਇਆ। ਜੈਸਵਾਲ ਨੇ ਅੱਜ ਚੌਕਿਆਂ ਤੇ ਚਾਰ ਛੱਕਿਆਂ ਦੀ ਮਦਦ ਨਾਲ 113 ਗੇਂਦਾਂ ਵਿੱਚ 105 ਦੌੜਾਂ ਦੀ ਪਾਰੀ ਖੇਡੀ ਜਦਕਿ ਸਕਸੈਨਾ ਨੇ 99 ਗੇਂਦਾਂ ਵਿੱਚ ਛੇ ਚੌਕਿਆਂ ਦੀ ਮਦਦ ਨਾਲ 59 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਸੁਸ਼ਾਂਤ ਮਿਸ਼ਰਾ ਦੀ ਅਗਵਾਈ ਹੇਠ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਸ਼ਨ ਨਾਲ ਭਾਰਤ ਨੇ ਆਈਸੀਸੀ ਅੰਡਰ-19 ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ’ਚ ਪਾਕਿਸਤਾਨ ਨੂੰ 172 ਦੌੜਾਂ ’ਤੇ ਰੋਕ ਦਿੱਤਾ। ਮਿਸ਼ਰਾ ਨੇ 28 ਦੌੜਾਂ ਦੇ ਕੇ ਤਿੰਨ ਵਿਕਟਾਂ ਹਾਸਲ ਕੀਤੀਆਂ ਜਦਕਿ ਕਾਰਤਿਕ ਤਿਆਗੀ (32 ਦੌੜਾਂ ਦੇ ਕੇ ਦੋ ਵਿਕਟਾਂ) ਅਤੇ ਰਵੀ ਬਿਸ਼ਨੋਈ (46 ਦੌੜਾਂ ਦੇ ਕੇ ਦੋ ਵਿਕਟਾਂ) ਨੇ ਵੀ ਦੋ-ਦੋ ਵਿਕਟਾਂ ਹਾਸਲ ਕੀਤੀਆਂ ਜਿਸ ਨਾਲ ਪਾਕਿਸਤਾਨ ਦੀ ਅੰਡਰ-19 ਟੀਮ 43.1 ਓਵਰ ’ਚ ਸਿਮਟ ਲਈ। ਪਾਕਿਸਤਾਨ ਨੇ ਅਹਿਮ ਛੇ ਵਿਕਟਾਂ ਸਿਰਫ਼ 26 ਦੌੜਾਂ ਜੋੜ ਕੇ ਹੀ ਗੁਆ ਦਿੱਤੀਆਂ ਸਨ।


