- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਵੱਲੋਂ ਆਏ ਲੂਣ ਦੇ ਟਰੱਕ ‘ਚੋਂ 2700 ਕਰੋੜ ਦੀ ਹੈਰੋਇਨ ਬਰਾਮਦ
52 ਕਿੱਲੋ ਹੋਰ ਮਿਸ਼ਰਤ ਨਸ਼ਾ ਵੀ ਮਿਲਿਆ – ਲੂਣ ਮੰਗਵਾਉਣ ਵਾਲਾ ਵਪਾਰੀ ਗ੍ਰਿਫ਼ਤਾਰ
ਅੰਮ੍ਰਿਤਸਰ – ਪਾਕਿਸਤਾਨ ਤੋਂ ਲੂਣ ਦੇ ਟਰੱਕ ਵਿੱਚ ਲੁਕੋ ਕੇ ਭਾਰਤ ਲਿਆਂਦੀ ਕੁੱਲ 532 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਕਸਟਮ ਵਿਭਾਗ ਵੱਲੋਂ ਹੈਰੋਇਨ ਤੋਂ ਇਲਾਵਾ 52 ਕਿੱਲੋ ਮਿਸ਼ਰਤ ਨਸ਼ਾ ਵੀ ਬਰਾਮਦ ਕੀਤਾ ਗਿਆ ਹੈ। ਕਸਟਮ ਵਿਭਾਗ ਦੇ ਕਮਿਸ਼ਨਰ ਦੀਪਕ ਕੁਮਾਰ ਗੁਪਤਾ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਟਰੱਕ ਵਿੱਚ 600 ਬੋਰੀਆਂ ਨਮਕ ਲੱਦਿਆ ਹੋਇਆ ਸੀ। ਲੱਦੇ ਮਾਲ ਵਿੱਚੋਂ 15 ਬੋਰੀਆਂ ਵਿੱਚ ਇਹ ਨਸ਼ਾ ਭਰਿਆ ਹੋਇਆ ਸੀ। ਇਸ ਲੂਣ ਨੂੰ ਮੰਗਵਾਉਣ ਵਾਲੇ ਵਪਾਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਮਾਸਟਰਮਾਈਂਡ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਬੀਤੀ ਰਾਤ ਤੋਂ ਹੀ ਨਸ਼ੇ ਦੀ ਇਸ ਵੱਡੀ ਖੇਪ ਬਰਾਮਦ ਹੋਣ ਦੀ ਜਾਣਕਾਰੀ ਆਉਣੀ ਸ਼ੁਰੂ ਹੋ ਗਈ ਸੀ, ਪਰ ਉਦੋਂ 30 ਕਿੱਲੋ ਨਸ਼ਾ ਬਰਾਮਦ ਹੋਣ ਦੀ ਖ਼ਬਰ ਸੀ। ਬਾਅਦ ਵਿੱਚ 100 ਕਿੱਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਵੀ ਆਈ ਸੀ, ਪਰ ਦੇਰ ਰਾਤ ਤੱਕ ਜਾਂਚ ਜਾਰੀ ਹੋਣ ਕਾਰਨ ਸਹੀ ਅੰਕੜੇ ਬਾਰੇ ਪਤਾ ਨਹੀਂ ਸੀ ਲੱਗ ਸਕਿਆ। ਅੰਤ ਵਿੱਚ ਇਸ ਹੈਰੋਇਨ ਦਾ ਵਜ਼ਨ 532 ਕਿੱਲੋ ਨਿੱਕਲਿਆ। ਕਸਟਮ ਵਿਭਾਗ ਹੁਣ ਹੈਰੋਇਨ ਨਾਲ ਫੜੇ 52 ਕਿੱਲੋ ਦੇ ਸ਼ੱਕੀ ਪਦਾਰਥ ਨੂੰ ਜਾਂਚਣ ਲਈ ਲੈਬੋਰਟਰੀ ਭੇਜੇਗਾ। ਕਸਟਮ ਵਿਭਾਗ ਨੇ ਇਸ ਮਾਮਲੇ ਨੂੰ ਪਾਕਿਸਤਾਨੀ ਅਧਿਕਾਰੀਆਂ ਦੀ ਨਾਕਾਮੀ ਦੱਸਿਆ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਨਸ਼ਾ ਸਿੱਧੇ ਰੂਪ ਵਿੱਚ ਹੀ ਵਪਾਰਕ ਲਾਂਘੇ ਰਾਹੀਂ ਭੇਜਿਆ ਜਾ ਰਿਹਾ ਸੀ।


