- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਿਛਲੇ 5 ਸਾਲਾਂ ਤੋਂ ‘ਸੁਪਰ ਐਮਰਜੈਂਸੀ’ ਵਿੱਚੋਂ ਲੰਘ ਰਿਹਾ ਹੈ ਭਾਰਤ : ਮਮਤਾ ਬੈਨਰਜੀ
ਨਵੀਂ ਦਿੱਲੀ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ 1975 ਵਿੱਚ ਲਗਾਈ ਗਈ ਐਮਰਜੈਂਸੀ ਦੇ 34 ਸਾਲ ਪੂਰੇ ਹੋਣ ਮੌਕੇ ਭਾਜਪਾ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੇਸ਼ ਪਿਛਲੇ 5 ਸਾਲਾਂ ਵਿੱਚ ‘ਸੁਪਰ ਐਮਰਜੈਂਸੀ’ ਵਿੱਚੋਂ ਲੰਘ ਰਿਹਾ ਹੈ| ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ 1975 ਵਿੱਚ ਅੱਜ ਹੀ ਦਿਨ ਐਮਰਜੈਂਸੀ ਲਗਾਈ ਸੀ, ਜੋ 21 ਮਾਰਚ 1977 ਤੱਕ ਪ੍ਰਭਾਵੀ ਰਿਹਾ ਸੀ| ਮਮਤਾ ਬੈਨਰਜੀ ਨੇ ਟਵੀਟ ਕੀਤਾ,”ਅੱਜ 1975 ਵਿੱਚ ਐਲਾਨ ਐਮਰਜੈਂਸੀ ਦੀ ਵਰ੍ਹੇਗੰਢ ਹੈ| ਪਿਛਲੇ 5 ਸਾਲਾਂ ਤੋਂ ਦੇਸ਼ ‘ਸੁਪਰ ਐਮਰਜੈਂਸੀ’ ਵਿੱਚੋਂ ਲੰਘ ਰਿਹਾ ਹੈ| ਸਾਨੂੰ ਆਪਣੇ ਇਤਿਹਾਸ ਤੋਂ ਸਬਕ ਸਿੱਖਣਾ ਚਾਹੀਦਾ ਅਤੇ ਦੇਸ਼ ਵਿੱਚ ਲੋਕਤੰਤਰੀ ਢਾਂਚਿਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਸੰਘਰਸ਼ ਕਰਨਾ ਚਾਹੀਦਾ|”


