- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੀਵੀ ਸਿੰਧੂ ਦੀ ਖੇਡ ਵਿੱਚ ਕੋਈ ਖ਼ਾਮੀ ਨਹੀਂ: ਪ੍ਰਕਾਸ਼ ਪਾਦੂਕੋਣ
ਨਵੀਂ ਦਿੱਲੀ – ਭਾਰਤ ਦੇ ਬੈਡਮਿੰਟਨ ਖਿਡਾਰੀ ਪ੍ਰਕਾਸ਼ ਪਾਦੂਕੋਣ ਦਾ ਮੰਨਣਾ ਹੈ ਕਿ ਲਗਾਤਾਰ ਫਾਈਨਲ ਹਾਰ ਰਹੀ ਪੀਵੀ ਸਿੰਧੂ ਦੀ ਖੇਡ ਵਿੱਚ ਕੋਈ ਖ਼ਾਮੀ ਨਹੀਂ ਹੈ। ਉਸ ਨੂੰ ਅਗਲੇ ਸਾਲ ਲਈ ਸੋਨ ਤਗ਼ਮੇ ਦਾ ਟੀਚਾ ਰੱਖਣਾ ਚਾਹੀਦਾ ਹੈ। ਪਾਦੂਕੋਣ ਅੱਜ ਇੱਥੇ ਤਿਆਗਰਾਜ ਸਟੇਡੀਅਮ ਵਿੱਚ ਪੀਐਨਬੀ ਮੈਟਲਾਈਫ ਜੂਨੀਅਰ ਚੈਂਪੀਅਨਸ਼ਿਪ ਸੀਜਨ-4 ਦੇ ਜੇਤੂ ਖਿਡਾਰੀਆਂ ਨੂੰ ਸਨਮਾਨਤ ਕਰਨ ਪਹੁੰਚਿਆ ਹੋਇਆ ਸੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਮੈਨੂੰ ਨਹੀਂ ਲਗਦਾ ਕਿ ਸਿੰਧੂ ਦੀ ਖੇਡ ਵਿੱਚ ਕੋਈ ਕਮੀ ਹੈ। ਤੁਹਾਨੂੰ ਇਹ ਵੇਖਣਾ ਚਾਹੀਦਾ ਹੈ ਕਿ ਉਹ ਲਗਾਤਾਰ ਦੋ ਵਿਸ਼ਵ ਚੈਂਪੀਅਨਸ਼ਿਪ ਅਤੇ ਓਲੰਪਿਕ ਦੇ ਫਾਈਨਲ ਵਿੱਚ ਪਹੁੰਚ ਚੁੱਕੀ ਹੈ, ਜੋ ਆਪਣੇ ਆਪ ਵਿੱਚ ਵੱਡੀ ਪ੍ਰਾਪਤੀ ਹੈ।’’


