- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਸਬ ਡਵੀਜਨ ਪੀ.ਐਸ.ਪੀ.ਸੀ.ਐਲ ਲੁਬਾਣਿਆ ਵਾਲੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਲਾਈਨਮੈਨ ਰਾਜੂ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਸ਼ਿਕਾਇਤਕਰਤਾ ਪਰਮਜੀਤ ਕੌਰ ਵਾਸੀ ਪਿੰਡ ਸੰਗਰਾਣਾ ਜ਼ਿਲ੍ਹਾ ਸ਼੍ਰੀ ਮੁਕਤਸਰ ਨੇ ਵਿਜੀਲੈਂਸ ਬਿਓਰੋ ਕੋਲ ਸ਼ਿਕਾਇਤ ਕੀਤੀ ਕਿ ਉਸ ਦੇ ਘਰ ਬੀ.ਸੀ ਕੈਟਾਗਰੀ ਅਧੀਨ ਲੱਗੇ ਬਿਜਲੀ ਦੇ ਮੀਟਰ ਨੂੰ ਨਾ ਪੁੱਟਣ ਬਦਲੇ ਉਕਤ ਲਾਈਨਮੈਨ 7,000 ਰੁਪਏ ਦੀ ਰਿਸ਼ਵਤ ਮੰਗ ਕਰ ਰਿਹਾ ਹੈ ਅਤੇ 2000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਲਾਈਨਮੈਨ ਵਲੋਂ ਪਹਿਲਾਂ ਹੀ ਪ੍ਰਾਪਤ ਕੀਤੇ ਜਾ ਚੁੱਕੇ ਹਨ।ਉਨਾਂ ਦੱਸਿਆ ਕਿ ਬਿਓਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਜੀਲੈਂਸ ਦੀ ਟੀਮ ਨੇ ਦੋਸ਼ੀ ਲਾਈਨਮੈਨ ਨੂੰ ਬਾਕੀ ਦੂਜੀ ਕਿਸ਼ਤ ਦੇ 5,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਰਿਸ਼ਵਤ ਦੀ ਰਕਮ ਮੌਕੇ ਉਪਰ ਹੀ ਬਰਾਮਦ ਕਰ ਲਈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਓਰੋ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਜਾਰੀ ਹੈ।


