- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁਲਵਾਮਾ ਮੁਕਾਬਲੇ ਵਿੱਚ ਮਾਰੇ ਗਏ ਅੱਤਵਾਦੀਆਂ ਵਿੱਚ ਇਕ ਪਾਕਿਸਤਾਨੀ
ਸ਼੍ਰੀਨਗਰ – ਜੰਮੂ-ਕਸ਼ਮੀਰ ਪੁਲੀਸ ਨੇ ਅੱਜ ਕਿਹਾ ਕਿ ਪੁਲਵਾਮਾ ਵਿੱਚ ਮੁਕਾਬਲੇ ਵਿੱਚ ਢੇਰ ਕੀਤੇ ਗਏ 2 ਅੱਤਵਾਦੀਆਂ ਵਿੱਚੋਂ ਇਕ ਪਾਕਿਸਤਾਨੀ ਸੀ| ਇਨ੍ਹਾਂ ਦੋਹਾਂ ਹੀ ਅੱਤਵਾਦੀਆਂ ਦਾ ਸੰਬੰਧ ਜੈਸ਼-ਏ-ਮੁਹੰਮਦ ਨਾਲ ਸੀ| ਜੰਮੂ-ਕਸ਼ਮੀਰ ਦੇ ਸ਼ੋਪੀਆਂ ਅਤੇ ਪੁਲਵਾਮਾ ਜ਼ਿਲਿਆਂ ਵਿੱਚ 2 ਵੱਖ-ਵੱਖ ਮੁਕਾਬਲਿਆਂ ਵਿੱਚ 4 ਅੱਤਵਾਦੀਆਂ ਅਤੇ ਉਨ੍ਹਾਂ ਦੇ ਇਕ ਸਾਥੀ ਨੂੰ ਢੇਰ ਕਰ ਦਿੱਤਾ ਗਿਆ|
ਪੁਲੀਸ ਨੇ ਇਕ ਬੁਲਾਰੇ ਨੇ ਦੱਸਿਆ ਕਿ ਦੱਖਣ ਕਸ਼ਮੀਰ ਦੇ ਅਵੰਤੀਪੁਰਾ ਇਲਾਕੇ ਵਿੱਚ ਮੀਦੂਰਾ ਵਿੱਚ ਹੋਏ ਮੁਕਾਬਲੇ ਵਿੱਚ ਮਾਰੇ ਗਏ ਅੱਤਵਾਦੀਆਂ ਵਿੱਚੋਂ ਇਕ ਦੀ ਪਛਾਣ ਤਰਾਲ ਦੇ ਡਾਰਗਨੀ ਗੁੰਡ ਵਾਸੀ ਯਵਾਰ ਅਹਿਮਦ ਨਜਰ ਅਤੇ ਦੂਜੇ ਅੱਤਵਾਦੀ ਦੀ ਪਛਾਣ ਪਾਕਿਸਤਾਨੀ ਦੇ ਰੂਪ ਵਿੱਚ ਹੋਈ ਹੈ| ਉਹ ਦਾ ਨਾਂ ਉਮਰ ਸੀ| ਉਨ੍ਹਾਂ ਨੇ ਕਿਹਾ ਸੀ ਪੁਲੀਸ ਰਿਕਾਰਡ ਅਨੁਸਾਰ ਦੋਵੇਂ ਅੱਤਵਾਦੀਆਂ ਦਾ ਸੰਬੰਧ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਸੀ| ਆਮ ਲੋਕਾਂ ਤੇ ਹਮਲਿਆਂ ਸਮੇਤ ਕਈ ਅੱਤਵਾਦੀਆਂ ਘਟਨਾਵਾਂ ਵਿੱਚ ਉਨ੍ਹਾਂ ਦੀ ਤਲਾਸ਼ ਸੀ| ਬੁਲਾਰੇ ਨੇ ਦੱਸਿਆ ਕਿ ਮੁਕਾਬਲੇ ਵਾਲੀ ਜਗ੍ਹਾ ਤੋਂ ਹਥਿਆਰ ਅਤੇ ਗੋਲਾ-ਬਾਰੂਦ ਸਮੇਤ ਹੋਰ ਸਮੱਗਰੀ ਮਿਲੀ ਹੈ|


