- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁੱਕਾ ਨੇ ਕੇਂਦਰ ਸਰਕਾਰ ਤੋ 1400 ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ
ਮੋਹਾਲੀ – ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਦਾ ਵਫਦ ਵਪਾਰ ਅਤੇ ਉਦਯੋਗ ਮੰਤਰੀ, ਸ਼੍ਰੀ ਸੋਮ ਪ੍ਰਕਾਸ਼ ਨੂੰ ਮਿਲਿਆ ਜਿਹਨਾਂ ਵਿੱਚ ਸਾਬਕਾ ਸੰਸਦ, ਸ਼੍ਰੀ ਸ਼ੇਰ ਸਿੰਘ ਗੁਬਾਇਆ ਅਤੇ ਪੁੱਕਾ ਦੇ ਪ੍ਰਧਾਨ, ਡਾ.ਅੰਸ਼ੂ ਕਟਾਰੀਆ ਸ਼ਾਮਲ ਸਨ।ਡਾ.ਅੰਸ਼ੂ ਕਟਾਰੀਆ ਨੇ ਕਿਹਾ ਕਿ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਸਾਲ 2016-17 ਦੇ 415.60 ਕਰੋੜ ਰੁਪਏ; ਸਾਲ 2017-18 ਦੇ 538 ਕਰੋੜ ਰੁਪਏ; ਸਾਲ 2018-19 ਦੇ 437.19 ਕਰੋੜ ਰੁਪਏ ਬਕਾਇਆ ਹਨ। ਕੁੱਲ 1400 ਕਰੋੜ ਕੇਂਦਰ ਸਰਕਾਰ ਵੱਲ ਬਕਾਇਆ ਹਨ ਜਿਸਨੇ ਪੰਜਾਬ ਦੇ ਕਾਲਜਾਂ ਵਿੱਚ ਆਰਥਿਕ ਸੰਕਟ ਪੈਦਾ ਕੀਤਾ ਹੋਇਆ ਹੈ। ਸੋਮ ਪ੍ਰਕਾਸ਼ ਨੇ ਉਹਨਾਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ ਕਿਹਾ ਕਿ ਉਹ ਇਸ ਮਾਮਲੇ ਨੂੰ ਮਿਨਿਸਟਰ ਫਾਰ ਸੋਸ਼ਲ ਜਸਟਿਸ ਅਤੇ ਐਮਪਾਵਰਮੈਂਟ ਸ਼੍ਰੀ ਥਾਵਰ ਚੰਦ ਗਹਿਲੋਤ ਦੇ ਸਾਹਮਣੇ ਰੱਖਣਗੇ ਅਤੇ ਬਕਾਇਆ ਰਕਮ ਨੂੰ ਜਲਦੀ ਤੋ ਜਲਦੀ ਜਾਰੀ ਕੀਤਾ ਜਾਵੇਗਾ।ਕਟਾਰੀਆ ਨੇ ਕਿਹਾ ਜਦੋਂ ਤੱਕ ਕਾਲਜਾਂ ਦੀ ਤਿੰਨ ਸਾਲਾਂ ਤੋਂ ਵੱਧ ਦੀ ਬਕਾਇਆ ਰਾਸ਼ੀ ਜਾਰੀ ਨਹੀ ਹੋ ਜਾਂਦੀ ਤੱਦ ਤਕ ਕਾਲਜਾਂ ਦਾ ਬਣੇ ਰਹਿਣਾ ਮੁਸ਼ਿਕਲ ਹੋ ਜਾਵੇਗਾ। ਜੇਕਰ ਬਕਾਇਆ ਸਕਾਲਰਸ਼ਿਪ ਨਹੀ ਵੰਡੀ ਗਈ ਤਾਂ ਕਾਲਜ ਹੁਣ ਤੱਕ ਦੀ ਸਭ ਤੋ ਵੱਡੀ ਵਿੱਤੀ ਮੁਸੀਬਤ ਵਿੱਚ ਪੈ ਜਾਣਗੇ ਅਤੇ ਬਚ ਨਹੀ ਸਕਣਗੇ। ਸਾਬਕਾ ਸੰਸਦ, ਸ਼੍ਰੀ ਸ਼ੇਰ ਸਿੰਘ ਗੁਬਾਇਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਪੱਸ਼ਟ ਤੌਰ ਤੇ ਕਿਹਾ ਹੈ ਕਿ ਪੀਐਮਐਸ ਸਕੀਮ 60Ñ40 ਸਕੀਮ ਦੇ ਅਧੀਨ ਆਵੇਗੀ ਜਦਕਿ ਪੰਜਾਬ ਸਰਕਾਰ ਨੇ ਕੇਂਦਰ ਦੇ ਪ੍ਰਸਤਾਵ ਨੂੰ ਨਾਮੰਜੂਰ ਕਰ ਦਿੱਤਾ ਹੈ। ਕੇਂਦਰ ਅਤੇ ਰਾਜ ਸਰਕਾਰ ਦਰਮਿਆਨ ਇਹ ਭੰਬਲਭੂਸਾ ਵਿਦਿਆਰਥੀਆਂ ਦੇ ਕੈਰੀਅਰ ਦੇ ਨਾਲ-ਨਾਲ ਕਾਲਜਾਂ ਤੇ ਵੀ ਮਾੜਾ ਅਸਰ ਪਾ ਸਕਦਾ ਹੈ।


