- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ
ਨਵੀਂ ਦਿੱਲੀ – ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦੇਸ਼ ਵਿੱਚ ਅੱਜ ਪੈਟਰੋਲ 39 ਪੈਸੇ ਅਤੇ ਡੀਜ਼ਲ 32 ਪੈਸੇ ਮਹਿੰਗਾ ਹੋ ਗਿਆ ਹੈ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਅੱਜ 35 ਪੈਸੇ ਵੱਧ ਕੇ 100.81 ਰੁਪਏ ਅਤੇ ਡੀਜ਼ਲ ਦੀ ਕੀਮਤ 26 ਪੈਸੇ ਦੇ ਵਾਧੇ ਨਾਲ 89.88 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਪੱਧਰ ਤੇ ਪਹੁੰਚ ਗਈ ਹੈ।ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਧਾਉਣ ਦਾ ਸਿਲਸਿਲਾ 04 ਮਈ ਤੋਂ ਸ਼ੁਰੂ ਹੋਇਆ ਸੀ। ਦਿੱਲੀ ਵਿੱਚ ਮਈ ਅਤੇ ਜੂਨ ਵਿੱਚ ਪੈਟਰੋਲ 8.41 ਰੁਪਏ ਅਤੇ ਡੀਜ਼ਲ 8.45 ਰੁਪਏ ਮਹਿੰਗਾ ਹੋਇਆ ਸੀ। ਜੁਲਾਈ ਵਿੱਚ ਹੁਣ ਤੱਕ ਪੈਟਰੋਲ ਦੀ ਕੀਮਤ ਵਿੱਚ 2.10 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 72 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।ਮੁੰਬਈ ਵਿੱਚ ਪੈਟਰੋਲ 34 ਪੈਸੇ ਮਹਿੰਗਾ ਹੋ ਕੇ 106.59 ਰੁਪਏ ਅਤੇ ਡੀਜ਼ਲ 28 ਪੈਸੇ ਦੀ ਤੇਜ਼ੀ ਨਾਲ 97.46 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਚੇਨਈ ਵਿੱਚ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 24 ਪੈਸੇ ਦਾ ਵਾਧਾ ਹੋਇਆ ਹੈ। ਉਥੇ ਇਕ ਲੀਟਰ ਪੈਟਰੋਲ 101.67 ਰੁਪਏ ਅਤੇ ਡੀਜ਼ਲ 94.39 ਰੁਪਏ ਵਿਚ ਵਿਕ ਰਿਹਾ ਹੈ।ਕੋਲਕਾਤਾ ਵਿੱਚ ਪੈਟਰੋਲ 39 ਪੈਸੇ ਮਹਿੰਗਾ 101.01 ਰੁਪਏ ਅਤੇ ਡੀਜ਼ਲ 32 ਪੈਸੇ ਮਹਿੰਗਾ ਹੋ ਕੇ 92.97 ਰੁਪਏ ਮਹਿੰਗਾ ਹੋਇਆ ਹੈ।


