- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਸੰਸਦ ਨੂੰ ਕੀਤਾ ਗੁੰਮਰਾਹ : ਕਾਂਗਰਸ
ਮੋਦੀ ਜਾਂ ਰੱਖਿਆ ਮੰਤਰੀ ਖਿਲਾਫ ਵਿਸ਼ੇਸ਼ ਅਧਿਕਾਰ ਲਿਆਉਣ ਦੀ ਤਿਆਰੀ ’ਚ ਕਾਂਗਰਸ
ਨਵੀਂ ਦਿੱਲੀ – ਕਾਂਗਰਸ ਨੇ ਅਜ ਸਰਕਾਰ ’ਤੇ ਰਾਫੇਲ ਸੌਦੇ ਨੂੰ ਲੈ ਕੇ ਦੇਸ਼ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ 2008 ’ਚ ਇਸ ਲੜਾਕੂ ਜਹਾਜ਼ ਦੇ ਸੰਦਰਭ ’ਚ ਭਾਰਤ ਅਤੇ ਫਰਾਂਸ ਵਿਚਕਾਰ ਹੋਏ ਸਮਝੌਤੇ ‘ਚ ਅਜਿਹਾ ਕੋਈ ਪ੍ਰਬੰਧ ਨਹੀਂ ਸੀ, ਜਿਸ ਕਾਰਨ ਕਰਕੇ ਇਸ ਸੌਦੇ ਦੀ ਕੀਮਤ ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ।ਸਾਬਕਾ ਰਖਿਆ ਮੰਤਰੀ ਅਤੇ ਕਾਂਗਰਸ ਸੀਨੀਅਰ ਨੇਤਾ ਏ.ਕੇ.ਐਂਟਨੀ ਨੇ ਸੰਸਦ ਭਵਨ ‘ਚ ਗਲਬਾਤ ਦੌਰਾਨ ਕਿਹਾ ਕਿ ਸਮਝੌਤੇ ਨੂੰ ਗੁਪਤ ਰਖਣ ਸੰਬੰਧੀ ਪ੍ਰਬੰਧ ਦਾ ਸਰਕਾਰ ਦਾ ਦਾਅਵਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਹਰੇਕ ਜਹਾਜ਼ ਦੀ ਕੀਮਤ ਦਾ ਖੁਲਾਸਾ ਕਰਨਾ ਹੋਵੇਗਾ। ਐਂਟਨੀ ਨੇ ਕਿਹਾ ਕਿ ਸਰਕਾਰ ਜਹਾਜ਼ ਦੀ ਕੀਮਤ ਦੱਸਣ ਤੋਂ ਇਨਕਾਰ ਨਹੀਂ ਕਰ ਸਕਦੀ।ਪਾਰਟੀ ਦੇ ਸੀਨੀਅਰ ਨੇਤਾ ਆਨੰਦ ਸ਼ਰਮਾ ਨੇ ਕਿਹਾ ਕਿ ਸੰਸਦ ਨੂੰ ਇਹ ਦਸਣਾ ਸਰਕਾਰ ਦਾ ਕਰਤਵ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਰਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਜਹਾਜ਼ ਦੀ ਕੀਮਤ ਦੇ ਮੁਦੇ ‘ਤੇ ਰਾਸ਼ਟਰ ਨੂੰ ਗੁਮਰਾਹ ਕਿਉਂ ਕੀਤਾ। ਸ਼ਰਮਾ ਨੇ ਕਿਹਾ ਕਿ ਫਰਾਂਸ ਦੀ ਸਰਕਾਰ ਨੂੰ ਰਾਫੇਲ ਜਹਾਜ਼ ਦੀ ਕੀਮਤ ਦਸੇ ਜਾਣ ‘ਤੇ ਕੋਈ ਇਤਰਾਜ਼ ਨਹੀਂ ਹੈ।


