- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ’ਚ ਕਿਤੇ ਕੋਈ ਮੋਦੀ ਲਹਿਰ ਨਹੀਂ, ਕਾਂਗਰਸ ਹੂੰਝਾ ਫੇਰ ਜਿਤ ਹਾਸਲ ਕਰੇਗੀ : ਕੈਪਟਨ
ਪਟਿਆਲਾ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਭਰੋਸੇ ਨਾਲ ਆਖਿਆ ਹੈ ਕਿ ਪੰਜਾਬ ਵਿਚ ਕਿਤੇ ਕੋਈ ਮੋਦੀ–ਲਹਿਰ ਨਹੀਂ ਹੈ ਤੇ ਬਠਿੰਡਾ ਤੇ ਫਿਰੋਜ਼ਪੁਰ ਸਮੇਤ ਸਾਰੀਆਂ ਸੀਟਾਂ ਉਤੇ ਸਿਰਫ਼ ਕਾਂਗਰਸ ਹੀ ਹੂੰਝਾ–ਫੇਰ ਜਿਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਇਸ ਵੇਲੇ ਪਤਨ ਵਲ ਵਧ ਰਹੀ ਹੈ ਤੇ ਉਹ ਸਤਾ ਤੋਂ ਲਾਂਭੇ ਹੋ ਜਾਵੇਗੀ ਕਿਉਂਕਿ ਉਸ ਦੀਆਂ ਪ੍ਰਾਪਤੀਆਂ੍ਯ ਕੋਈ ਨਹੀਂ ਹਨ। ਕੈਪਟਨ ਅਮਰਿੰਦਰ ਸਿੰਘ ਆਪਣੀ ਪਤਨੀ ਸ੍ਰੀਮਤੀ ਪਰਨੀਤ ਕੌਰ ਵਲੋਂ ਪਟਿਆਲਾ ਲੋਕ ਸਭਾ ਹਲਕੇ ਲਈ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਜਾਣ ਸਮੇਂ ਪਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਪੁਤਰ ਰਣਇੰਦਰ ਸਿੰਘ, ਧੀ ਜੈ ਇੰਦਰ ਕੌਰ ਤੇ ਦੋਹਤਰਾ ਨਿਰਵਾਣ ਵੀ ਪਟਿਆਲਾ ਵਿਖੇ ਮੌਜੂਦ ਸਨ।


