- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ‘ਚ ਮੀਂਹ ਅਤੇ ਗੜੇਮਾਰੀ-ਕਿਸਾਨ ਚਿੰਤਾ ‘ਚ ਡੁੱਬੇ
ਜਲੰਧਰ – ਪੰਜਾਬ ਦੇ ਬਹੁਤੇ ਇਲਾਕਿਆਂ ‘ਚ ਅੱਜ ਰੁਕ–ਰੁਕ ਦਰਮਿਆਨੀ ਤੋਂ ਭਾਰੀ ਮੀਂਹ ਪਿਆ। ਰੋਪੜ ਅਤੇ ਮੁਹਾਲੀ ਜ਼ਿਲ੍ਹਿਆਂ ‘ਚ ਮੀਂਹ ਕੁਝ ਹਲਕਾ ਪਰ ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਅਤੇ ਕਪੂਰਥਲਾ ਜ਼ਿਲ੍ਹਿਆਂ ‘ਚ ਮੀਂਹ ਕੁਝ ਭਾਰੀ ਪਿਆ ਹੈ। ਮੀਂਹ ਨਾਲ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨ ਚਿੰਤਾ ‘ਚ ਡੁੱਬੇ ਹਨ। ਕੁਝ ਥਾਵਾਂ ‘ਤੇ ਕਣਕ ਦੀ ਫ਼ਸਲ ਬਰਬਾਦ ਹੋ ਗਈ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇਸ ਮੀਂਹ ਤੇ ਗੜੇਮਾਰੀ ਦਾ ਮਾੜਾ ਅਸਰ ਨਿਸ਼ਚਤ ਤੌਰ ‘ਤੇ ਕਣਕ ਦੀ ਫ਼ਸਲ ਉੱਤੇ ਵੇਖਣ ਨੂੰ ਮਿਲੇਗਾ। ਬੇਗੋਵਾਲ ਦੇ ਇੱਕ ਕਿਸਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੇਮੌਸਮੀ ਵਰਖਾ ਤੇ ਤੇਜ਼ ਹਵਾਵਾਂ ਨਾਲ ਕਣਕ ਦੀ ਫ਼ਸਲ ਦੇ ਝਾੜ ਉੱਤੇ ਮਾੜਾ ਅਸਰ ਪਵੇਗਾ। ਇਨ੍ਹਾਂ ਦਿਨਾਂ ‘ਚ ਇੰਨੀ ਤੇਜ਼ ਹਵਾਵਾਂ ਨਹੀਂ ਚਾਹੀਦੀਆਂ ਹੁੰਦੀਆਂ ਤੇ ਫ਼ਸਲ ਨੂੰ ਕਾਫ਼ੀ ਸੁਰੱਖਿਅਤ ਰੱਖਣ ਦੀ ਜ਼ਰੂਰਤ ਹੁੰਦੀ ਹੈ। ਕਪੂਰਥਲਾ ਜ਼ਿਲ੍ਹੇ ਦੇ ਮੁਕਾਬਲੇ ਜਲੰਧਰ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ਜ਼ਿਲ੍ਹਿਆਂ ਵਿੱਚ ਮੀਂਹ ਦਾ ਜ਼ੋਰ ਕੁਝ ਘੱਟ ਹੈ। ਇਸ ਮੀਂਹ ਕਾਰਨ ਇਲਾਕੇ ਦਾ ਤਾਪਮਾਨ ਇੱਕ ਵਾਰ ਫਿਰ ਹੇਠਾਂ ਚਲਾ ਗਿਆ ਹੈ। ਉਂਝ ਇਸ ਵੇਲੇ ਚੱਲ ਰਹੀ ਠੰਢ ਕਣਕ ਤੇ ਸਬਜ਼ੀਆਂ ਦੀਆਂ ਫ਼ਸਲਾਂ ਲਈ ਵਧੀਆ ਹੁੰਦੀ ਹੈ। ਖ਼ਾਸ ਕਰ ਕੇ ਇਹ ਮੌਸਮ ਕਣਕ, ਸਰ੍ਹੋਂ ਤੇ ਛੋਲਿਆਂ ਦੀਆਂ ਫ਼ਸਲਾਂ ਲਈ ਲਾਹੇਵੰਦ ਵੀ ਦੱਸਿਆ ਜਾ ਰਿਹਾ ਹੈ, ਬਸ਼ਰਤੇ ਹਵਾ ਬਹੁਤੀ ਤੇਜ਼ ਨਾ ਹੋਵੇ ਤੇ ਗੜੇਮਾਰ ਨਾ ਹੋਵੇ।


