- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ’ਚ 4,68,059 ਨਵੇਂ ਵੋਟਰ ਬਣੇ : ਸੀ.ਈ.ਓ ਡਾ. ਰਾਜੂ
ਚੰਡੀਗੜ੍ਹ – ਪੰਜਾਬ ਰਾਜ ਵਿਚ 31 ਜਨਵਰੀ 2019 ਤੋਂ ਲੈ ਕੇ 19 ਅਪ੍ਰੈਲ 2019 ਤਕ 4,68,059 ਨਵੇਂ ਨਾਂ ਵੋਟਰ ਸੂਚੀ ਵਿਚ ਦਰਜ ਹੋਏ ਹਨ।ਇਹ ਜਾਣਕਾਰੀ ਅਜ ਇਥੇ ਮੁਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਦਿਤੀ। ਉਨ੍ਹਾਂ ਦਸਿਆ ਕਿ 31 ਜਨਵਰੀ 2019 ਤੋਂ ਲੈ ਕੇ 19 ਅਪ੍ਰੈਲ 2019 ਤਕ 1128 ਐਨ.ਆਰ.ਆਈ. ਵੋਟਰਾਂ ਨੇ ਆਪਣੇ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਏ ਹਨ। ਜਿਨ੍ਹਾਂ ਵਿਚੋਂ 895 ਪੁਰਸ਼ ਅਤੇ 233 ਮਹਿਲਾਵਾਂ ਹਨ।ਉਨ੍ਹਾਂ ਦਸਿਆ ਕਿ ਇਸੇ ਤਰ੍ਹਾਂ ਪੰਜਾਬ ਰਾਜ ਵਿਚ 2,20,886 ਪੁਰਸ਼ ਅਤੇ 2,45,898 ਮਹਿਲਾਵਾਂ ਅਤੇ 147 ਥਰਡ ਜੈਂਡਰ ਦੇ ਨਵੇਂ ਵੋਟਰਾਂ ਨੇ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ਼ ਕਰਵਾਇਆ ਹੈ। ਹੁਣ ਪੰਜਾਬ ਰਾਜ ਵਿਚ ਕੁਲ 2,07,81,211 ਵੋਟਰ ਹੋ ਗਏ ਹਨ।


