- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਡਰੱਗ ਪ੍ਰਬੰਧਕ ਡਾਇਰੈਕਟੋਰੇਟ ਵਲੋਂ ਮੈਡੀਕਲ ਸਟੋਰਾਂ ਦੀ ਨਿਯਮਿਤ ਜਾਂਚ ਦੇ ਆਦੇਸ਼
ਪਹਿਲੇ ਦਿਨ ਜਲੰਧਰ ਵਿਚੋਂ 2 ਲੱਖ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਜਬਤ
ਚੰਡੀਗੜ – ਜਲੰਧਰ ਦੇ ਡਰੱਗ ਕੰਟਰੋਲ ਅਧਿਕਾਰੀਆਂ ਵੱਲੋਂ ਮੰਗਲਵਾਰ ਦੇਰ ਸ਼ਾਮ ਨੂੰ ਕੀਤੀ ਛਾਪੇਮਾਰੀ ਦੌਰਾਨ ਜ਼ਿਲੇ ਦੇ 3 ਵੱਖ-ਵੱਖ ਮੈਡੀਕਲ ਸਟੋਰਾਂ ਵਿੱਚੋਂ 2 ਲੱਖ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਤੇ ਡਰੱਗ ਪ੍ਰਬੰਧਕ ਡਾਇਰੈਕਟੋਰੇਟ, ਪੰਜਾਬ ਦੇ ਕਮਿਸ਼ਨਰ ਸ੍ਰੀ ਕੇ.ਐਸ. ਪੰਨੂ ਨੇ ਦੱਸਿਆ ਕਿ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਠੱਲ ਪਾਉਣ ਲਈ ਨਿਯਮਿਤ ਜਾਂਚ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਤਰਜ ‘ਤੇ ਸ੍ਰੀਮਤੀ ਕਮਲ ਕੰਬੋਜ, ਅਨੁਪਮਾ ਕਾਲੀਆ ਅਤੇ ਸ੍ਰੀ ਅਮਰਜੀਤ ਸਿੰਘ ਸਮੇਤ ਡਰੱਗ ਕੰਟਰੋਲ ਅਧਿਕਾਰੀਆਂ ਦੀ ਟੀਮ ਨੇ ਜ਼ਿਲਾ ਪੁਲਿਸ ਦੀ ਸਹਾਇਤਾ ਨਾਲ ਜਲੰਧਰ ਜ਼ਿਲੇ ਦੇ ਵਿਭਿੰਨ ਹਿੱਸਿਆਂ ਵਿੱਚ ਛਾਪੇਮਾਰੀ ਕੀਤੀ। ਏ.ਡੀ.ਸੀ.ਪੀ. ਮਿਸ. ਸੁਦਾਰਵਿਜਹੀ ਅਤੇ ਡੀ.ਸੀ.ਪੀ. (ਆਈ) ਸ੍ਰੀ ਗੁਰਮੀਤ ਸਿੰਘ ਖੁਦ ਪੁਲਿਸ ਪਾਰਟੀ ਨਾਲ ਗਏ।ਉਹਨਾਂ ਨੇ ਛਾਪੇਮਾਰੀ ਕਰਕੇ ਜਮੁਨਾ ਮੈਡੀਕਲ ਹਾਲ, ਮੁਕਸੂਦਾਂ ਤੋਂ 90,492 ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਜ਼ਬਤ ਕੀਤੀਆਂ। ਇੱਕ ਹੋਰ ਫਰਮ ਮੈਸਰਜ ਜਿੰਦਲ ਮੈਡੀਸਨਜ ਪ੍ਰਾਈਵੇਟ ਲਿਮਟਿਡ, ਦਿਲਕੁਸ਼ਾ ਮਾਰਕੀਟ ਤੋਂ ਰਿਕਾਰਡ ਰਹਿਤ 98,579 ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਜਬਤ ਕੀਤੀਆਂ ਗਈਆਂ। ਇਸ ਪਿੱਛੋਂ ਐਸ.ਐਸ. ਮੈਡੀਕੋਸ ਐਂਡ ਕਾਸਮੈਟਿਕ ਸਟੋਰ, ਨਕੋਦਰ ਤੋਂ 51,639 ਰੁਪਏ ਦੇ ਡਰੱਗ ਜ਼ਬਤ ਕੀਤੇ ਗਏ। ਇਸੇ ਤਰਾਂ ਮੁਕਸੂਦਾਂ ਦੇ ਗੋਰਵ ਮੈਡੀਕਲ ਸਟੋਰ ਤੋਂ 7680 ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਦਵਾਈਆਂ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਮੈਡੀਕਲ ਸਟੋਰਾਂ ਦੇ ਲਾਇਸੰਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ।ਅਜਿਹਾ ਕਾਲਾ ਵਪਾਰ ਕਰਨ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ, ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਇਸ ਮੁੱਦੇ ਸਬੰਧੀ ਬਹੁਤ ਗੰਭੀਰ ਹਨ ਅਤੇ ਇਸ ਬੁਰਾਈ ਨੂੰ ਖਤਮ ਕਰਨ ਲਈ ਡਾਇਰੈਕਟੋਰੇਟ ਵਲੋਂ ਛੇਤੀ ਹੀ ਇਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ।


