- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੀਆਂ ਸੜਕਾਂ ਤੇ ਵੱਧ ਰਹੇ ਹਾਦਸੇ ਸਰਕਾਰੀ ਨਾਲਾਇਕੀ ਦਾ ਸਬੂਤ : ਬੱਬੀ ਬਾਦਲ
ਐਸ ਏ ਐਸ ਨਗਰ – ਪੰਜਾਬ ਵਿੱਚ ਆਏ ਦਿਨ ਵੱਧ ਰਹੇ ਸੜਕ ਹਾਦਸੇ ਕਾਂਗਰਸ ਸਰਕਾਰ ਦੀ ਨਲਾਇਕੀ ਦਾ ਸਬੂਤ ਹਨ ਅਤੇ ਸਰਕਾਰ ਇਹਨਾਂ ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ| ਇਹਨਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਇੱਕ ਸਮਾਗਮ ਦੌਰਾਨ ਫਿਰੋਜਪੁਰ ਮੋਗਾ ਸੜਕ ਤੇ ਹੋਏ ਭਿਆਨਕ ਹਾਦਸੇ ਵਿੱਚ ਆਪਣੀ ਜਾਨ ਗਵਾ ਚੁੱਕੇ ਦੋ ਨੌਜਵਾਨ ਵਕੀਲਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੀਤਾ| ਬੱਬੀ ਬਾਦਲ ਨੇ ਦੋਸ਼ ਲਾਇਆ ਕਿ ਇਹਨਾਂ ਹਾਦਸਿਆਂ ਨੂੰ ਰੋਕਣ ਲਈ ਮੌਜੂਦਾ ਪੰਜਾਬ ਸਰਕਾਰ ਕੋਲ ਕੋਈ ਵੀ ਠੋਸ ਯੋਜਨਾ ਨਹੀਂ ਹੈ, ਜੋ ਕਿ ਸਰਕਾਰ ਦੀ ਬਹੁਤ ਵੱਡੀ ਨਾਲਾਇਕੀ ਹੈ| ਉਹਨਾਂ ਕਿਹਾ ਕਿ ਵੱਡੇ ਵਾਹਨਾਂ ਜਿਵੇਂ ਟਰੱਕ, ਬੱਸ ਅਤੇ ਟਰੈਕਟਰ ਟਰਾਲੀ ਪਿੱਛੇ ਰਿਫਲੈਕਟਰ ਲੱਗਣੇ ਚਾਹੀਦੇ ਹਨ ਤਾਂ ਜੋ ਸੜਕ ਦੇ ਕਿਨਾਰੇ ਤੇ ਖੜ੍ਹੇ ਇਹਨਾਂ ਵਾਹਨਾਂ ਦਾ ਦੂਜੇ ਵਾਹਨਾਂ ਦੇ ਡਰਾਇਵਰਾਂ ਨੂੰ ਦੂਰ ਤੋਂ ਹੀ ਪਤਾ ਚੱਲ ਜਾਵੇ| ਇਸ ਮੌਕੇ ਬਲਦੇਵ ਸਿੰਘ ਢਿੱਲੋਂ, ਬਲਬੀਰ ਸਿੰਘ ਝਾਮਪੁਰ, ਜਸਵੰਤ ਸਿੰਘ, ਰਣਧੀਰ ਸਿੰਘ, ਗੁਰਜੰਟ ਸਿੰਘ, ਜਸਰਾਜ ਸਿੰਘ ਸੋਨੂੰ, ਰਣਜੀਤ ਸਿੰਘ ਬਰਾੜ, ਪ੍ਰੀਤਮ ਸਿੰਘ, ਜਗਤਾਰ ਸਿੰਘ ਘੜੂੰਆ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਮਨਪ੍ਰੀਤ ਸਿੰਘ, ਹਰਪਾਲ ਸਿੰਘ, ਹਰਦਿਆਲ ਸਿੰਘ ਵੀ ਮੌਜੂਦ ਸਨ|


