- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਵਿਧਾਨ ਸਭਾ ਦੇ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ‘ਚ ਉਪ ਰਾਸ਼ਟਰਪਤੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ: ਰਾਣਾ ਕੇ.ਪੀ. ਸਿੰਘ
ਦਾਖਾ ਤੋਂ ਨਵ ਨਿਯੁਕਤ ਮੈਂਬਰ ਨੂੰ ਸਪੀਕਰ ਨੇ ਸਹੁੰ ਚੁਕਾਈ
ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ 6 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿਚ ਭਾਰਤ ਦੇ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਸਮੇਤ ਹੋਰ ਵੀ ਕਈ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਿਸ਼ੇਸ਼ ਸੈਸ਼ਨ ਲਈ ਕਈ ਪ੍ਰਮੁੱਖ ਹਸਤੀਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ ਅਤੇ ਉਪ ਰਾਸ਼ਟਰਪਤੀ ਤੋਂ ਇਲਾਵਾ ਹੋਰ ਵੀ ਮਸ਼ਹੂਰ ਵਿਅਕਤੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।ਦਾਖਾ ਹਲਕੇ ਦੀ ਉਪ ਚੋਣ ਵਿਚ ਜਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ ਨੂੰ ਸਹੁੰ ਚੁਕਾਉਣ ਤੋਂ ਬਾਅਦ ਰਾਣਾ ਕੇ.ਪੀ. ਸਿੰਘ ਇੱਥੇ ਆਪਣੇ ਚੈਂਬਰ ਵਿਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਸੈਸ਼ਨ ਸਿਰਫ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਫਲਸਫੇ ਅਤੇ ਬਾਣੀ ਨੂੰ ਸਮਰਪਿਤ ਹੋਵੇਗਾ।


