- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਸੱਦਾ ਪ੍ਰਵਾਨ – ਰਾਣਾ ਕੇ.ਪੀ. ਸਿੰਘ
ਨਵੀਂ ਦਿੱਲੀ ਵਿੱਚ ਸਪੀਕਰ ਨੇ ਖੁਦ ਮਿਲ ਕੇ ਦਿੱਤਾ ਸੱਦਾ, 6 ਨਵੰਬਰ ਨੂੰ ਹੋਵੇਗਾ ਵਿਸ਼ੇਸ਼ ਸੈਸ਼ਨ
ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ 6 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਨੇ ਇਸ ਵਿਸ਼ੇਸ਼ ਸੈਸ਼ਨ ਵਿੱਚ ਆਉਣ ਦੀ ਹਾਮੀ ਭਰੀ ਹੈ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵਿਸ਼ੇਸ਼ ਸੈਸ਼ਨ ਵਿੱਚ ਆਉਣ ਦੀ ਸਹਿਮਤੀ ਦਿੱਤੀ ਹੋਈ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਨਾਮੀ ਸਖ਼ਸ਼ੀਅਤਾਂ ਪੰਜਾਬ ਵਿਧਾਨ ਸਭਾ ਦੇ 6 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿੱਚ ਸ਼ਮੂਲੀਅਤ ਕਰਨਗੀਆਂ। ਕਾਬਲੇਗੌਰ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਹ ਇੱਕ-ਰੋਜ਼ਾ ਵਿਸ਼ੇਸ਼ ਸੈਸ਼ਨ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ, ਬਾਣੀ ਅਤੇ ਸਿੱਖਿਆਵਾਂ ’ਤੇ ਕੇਂਦਰਤ ਹੋਵੇਗਾ।


