- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆ
ਪੰਜਾਬ ਸਿਵਲ ਸਕੱਤਰੇਤ ਮੁਲਾਜ਼ਮਾਂ ਵੱਲੋਂ ਅੱਤਵਾਦ ਖਿਲਾਫ਼ ਲੜਨ ਦਾ ਅਹਿਦ
ਚੰਡੀਗੜ – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ 28ਵੀਂ ਵਰੇਗੰਢ ਮੌਕੇ ਅੱਜ ਪੰਜਾਬ ਸਰਕਾਰ ਵੱਲੋ ਅੱਤਵਾਦ ਵਿਰੋਧੀ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਪੰਜਾਬ ਸਿਵਲ ਸਕੱਤਰੇਤ-1 ਦੇ ਮੁਲਾਜ਼ਮਾਂ ਨੇ ਅੱਤਵਾਦ ਖਿਲਾਫ਼ ਲੜਨ ਦਾ ਅਹਿਦ ਲਿਆ।ਪ੍ਰਮੁੱਖ ਸਕੱਤਰ ਯੋਜਨਾ, ਆਮ ਰਾਜ ਵਿਭਾਗ ਤਾਲਮੇਲ, ਸ੍ਰੀ ਜਸਪਾਲ ਸਿੰਘ ਵੱਲੋਂ ਪੰਜਾਬ ਸਿਵਲ ਸਕੱਤਰੇਤ -1 ਵਿਖੇ ਮੁਲਾਜ਼ਮਾਂ ਨੂੰ ਅੱਤਵਾਦ ਖਿਲਾਫ਼ ਅਹਿਦ ਦਿਵਾਇਆ।ਇਸ ਮੌਕੇ ਸ੍ਰੀ ਜਸਪਾਲ ਸਿੰਘ ਤੇ ਸਾਰੇ ਕਰਮਚਾਰੀਆਂ ਨੇ ਸੰਕਲਪ ਲਿਆ “ਅਸੀਂ ਸਮੂਹ ਭਾਰਤਵਾਸੀ, ਜਿਨਾਂ ਨੂੰ ਅਹਿੰਸਾ ਤੇ ਸਹਿਣਸ਼ੀਲਤਾ ਦੀਆਂ ਸ਼ਾਨਦਾਰ ਰਵਾਇਤਾਂ ਵਿੱਚ ਅਟੁੱਟ ਵਿਸ਼ਵਾਸ ਹੈ, ਆਪਣੀ ਪੂਰੀ ਸ਼ਕਤੀ ਨਾਲ ਹਿੰਸਾ ਤੇ ਅੱਤਵਾਦ ਦਾ ਡੱਟ ਕੇ ਵਿਰੋਧ ਕਰਦੇ ਹਾਂ । ਅਸੀਂ ਪ੍ਰਣ ਕਰਦੇ ਹਾਂ ਕਿ ਅਸੀਂ ਸਮੂਹ ਮਾਨਵਤਾ ਵਿੱਚ ਸ਼ਾਂਤੀ ਤੇ ਸਮਾਜਕ ਸਦ ਭਾਵਨਾ ਨੂੰ ਪ੍ਰਫੁੱਲਤ ਕਰਾਂਗੇ ਅਤੇ ਸਮੁੱਚੇ ਮਨੁੱਖੀ ਭਾਈਚਾਰੇ ਨੂੰ ਇੱਕ ਸਮਾਨ ਸਮਝਾਂਗੇ। ਅਸੀਂ ਅਜਿਹੀਆਂ ਸਮੂਹ ਢਾਹੂ ਤਾਕਤਾਂ ਵਿਰੁੱਧ ਲੜਾਂਗੇ ਜਿਨਾਂ ਤੋਂ ਮਨੁੱਖੀ ਜਾਨਾਂ ਨੂੰ ਖ਼ਤਰਾ ਹੋਵੇ।”


